13 ਸਾਲਾਂ ਬਾਅਦ ਕਲਾਨੌਰ ''ਚ ਪੰਚਾਇਤੀ ਚੋਣਾਂ: ਲੋਕਾਂ ''ਚ ਭਾਰੀ ਉਤਸ਼ਾਹ, ਪ੍ਰਬੰਧ ਮੁਕੰਮਲ
Saturday, Jan 17, 2026 - 08:00 PM (IST)
ਕਲਾਨੌਰ, (ਹਰਜਿੰਦਰ ਸਿੰਘ ਗੋਰਾਇਆ/ਮਨਮੋਹਨ)- ਪੂਰੇ ਪੰਜਾਬ ਵਿੱਚ ਸਭ ਤੋਂ ਵੱਡੀ ਮੰਨੀ ਜਾਂਦੀ ਪੰਚਾਇਤ ਕਲਾਨੌਰ ਜਿਸ ਵਿੱਚ ਕਰੀਬ 13 ਸਾਲਾਂ ਬਾਅਦ ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ। ਉਧਰ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਮੱਦੇ ਨਜ਼ਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਜਾਣਕਾਰੀ ਅਨੁਸਾਰ ਜ਼ਿਲਾ ਗੁਰਦਾਸਪੁਰ ਦਾ ਸਰਹੱਦੀ ਕਸਬਾ ਕਲਾਨੋਰ ਵਿਖੇ ਹੋ ਰਹੀਆਂ ਸਵੇਰੇ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਲੋਕ ਕਾਫੀ ਖੁਸ਼ ਵੇਖੇ ਜਾ ਰਹੇ ਹਨ ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਕਲਾਨੌਰ ਵਿਖੇ ਸਵੇਰੇ 8 ਵਜੇ ਤੋ ਸ਼ਾਮ 4 ਵਜੇ ਤੱਕ ਵੋਟਾਂ ਦਾ ਸਮਾਂ ਨਿਰਧਾਰਿਤ ਕੀਤਾ ਹੈ ਜਿਸ ਨੂੰ ਲਿਆ ਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 18 ਜਨਵਰੀ ਨੂੰ ਕਲਾਨੌਰ ਦੀਆਂ 6 ਗ੍ਰਾਮ ਪੰਚਾਇਤਾਂ, ਕਲਾਨੌਰ ਮੋਜੋਵਾਲ, ਜੈਲਦਾਰਾਂ, ਪੁਰਾਣੀ, ਪੀ.ਏ.ਪੀ, ਅਤੇ ਢੱਕੀ ਤੇ ਚੱਕਰੀ ਵਿਖੇ ਸਰਪੰਚ ਤੇ ਪੰਚਾਂ ਲਈ ਵੋਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਦੌਰਾਨ ਗ੍ਰਾਮ ਪੰਚਾਇਤ ਚੱਕਰੀ ਅਤੇ ਪੀਏਪੀ ਤੋਂ ਬਿਨਾਂ ਚੋਣ ਮੁਕਾਬਲੇ ਤੋਂ ਸਰਪੰਚ ਦੇ ਉਮੀਦਵਾਰ ਵਜੋਂ ਚੱਕਰੀ ਤੋਂ ਨਵਨੀਤ ਕੌਰ ਅਤੇ ਪੀਏਪੀ ਤੋਂ ਪਲਵਿੰਦਰ ਸਿੰਘ ਮੱਲੀ ਨੂੰ ਸਰਪੰਚ ਚੁਣ ਲਿਆ ਗਿਆ ਹੈ ਅਤੇ ਜੋ ਬਾਕੀ ਚਾਰ ਪੰਚਾਇਤਾਂ ਮੋਜੋਵਾਲ, ਜੈਲਦਾਰਾਂ, ਪੁਰਾਣੀ, ਅਤੇ ਢੱਕੀ ਤੋ ਵੱਖ ਵੱਖ ਪਾਰਟੀਆਂ ਨਾਲ ਸੰਬੰਧਿਤ ਉਮੀਦਵਾਰਾਂ ਵੱਲੋਂ ਆਪਣੀ ਕਿਸਮਤ ਸਵੇਰੇ ਅਜਮਾਈ ਜਾਏਗੀ।
ਇਨ੍ਹਾਂ ਦੀ ਕਿਸਮਤ ਦੇ ਫੈਸਲੇ ਲਈ ਵੋਟਾਂ ਪਾਉਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ । ਜ਼ਿਕਰਯੋਗ ਹੈ ਕਿ ਕਲਾਨੌਰ ਵਿਖੇ ਕਰੀਬ 13 ਸਾਲਾਂ ਬਾਅਦ ਹੋ ਰਹੀਆਂ ਇਹ ਚੋਣਾਂ ਹਾਈ ਕੋਰਟ ਦੇ ਆਦੇਸ਼ਾਂ ਨਾਲ ਸੰਭਵ ਹੋਈਆਂ ਹਨ, ਜਿਸ ਨਾਲ ਉਮੀਦਵਾਰਾਂ ਵਿੱਚ ਜੋਸ਼ ਭਰ ਆਇਆ ਹੈ, ਜਦਕਿ ਪੰਜਾਬ ਪੁਲਸ ਨੇ ਅਮਨ ਸ਼ਾਂਤਮਈ ਮਾਹੌਲ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ। ਜਾਣਕਾਰੀ ਅਨੁਸਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ (ਕਤਾਰ ਵਿਚ ਲੱਗੇ ਵੋਟਰਾਂ ਤੋਂ ਇਲਾਵਾ) ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਗਤੀਵਿਧੀਆਂ ’ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਵੋਟਾਂ ਦਾ ਪ੍ਰਚਾਰ ਕਰਨਾ ਜਾਂ ਅਪੀਲ ਕਰਨ ’ਤੇ ਪਾਬੰਦੀ ਹੋਵੇਗੀ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵੀ ਰਾਜਨੀਤਕ ਪਾਰਟੀ, ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣਾ ਬੂਥ/ਟੈਂਟ ਨਹੀਂ ਲਗਾਇਆ ਜਾਵੇਗਾ। ਇਸਦੇ ਨਾਲ ਹੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਕਿਸਮ ਦਾ ਚੋਣਾਂ ਨਾਲ ਸਬੰਧਤ ਰਾਜਨੀਤਕ ਪਾਰਟੀ/ਉਮੀਦਵਾਰਾਂ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ, ਕੋਰਡ ਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ ਆਦਿ ਦੀ ਵਰਤੋਂ ’ਤੇ ਪਾਬੰਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
