ਕਲਾਨੌਰ 'ਚ ਪੰਚਾਇਤੀ ਚੋਣਾਂ ਅਮਨ ਸ਼ਾਂਤੀ ਨਾਲ ਹੋਈਆਂ ਮੁਕੰਮਲ
Sunday, Jan 18, 2026 - 05:08 PM (IST)
ਕਲਾਨੌਰ (ਹਰਜਿੰਦਰ ਗੋਰਾਇਆ/ਮਨਮੋਹਨ): ਗੁਰਦਾਸਪੁਰ ਜ਼ਿਲ੍ਹੇ ਦੇ ਇਤਿਹਾਸਿਕ ਸਰਹੱਦੀ ਕਸਬੇ ਕਲਾਨੌਰ ਵਿੱਚ ਕਰੀਬ 13 ਸਾਲਾਂ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਅੱਜ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਮਨ-ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈਆਂ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਈ।
ਇਹ ਵੀ ਪੜ੍ਹੋ-ਖੁਸ਼ੀਆਂ ਮਾਤਮ 'ਚ ਬਦਲੀਆਂ, 4 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ, ਭੈਣ ਦੀ ਮੰਗਣੀ 'ਤੇ ਆਉਣ ਸੀ ਘਰ
ਚੋਣ ਪ੍ਰਕਿਰਿਆ ਦੌਰਾਨ ਵੋਟਰਾਂ ਵੱਲੋਂ ਭਰਪੂਰ ਉਤਸ਼ਾਹ ਵਿਖਾਇਆ ਗਿਆ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਦੇ ਤਹਿਤ ਸੰਭਵ ਹੋਈਆਂ ਇਹ ਚੋਣਾਂ ਕਲਾਨੌਰ, ਮੋਜੋਵਾਲ, ਜੈਲਦਾਰਾਂ, ਪੁਰਾਣੀ, ਪੀ.ਏ.ਪੀ. ਅਤੇ ਚੱਕਰੀ ਸਮੇਤ ਕੁੱਲ 6 ਗ੍ਰਾਮ ਪੰਚਾਇਤਾਂ ਲਈ ਲੜੀਆਂ ਗਈਆਂ।
ਇਹ ਵੀ ਪੜ੍ਹੋ-ਸੰਘਣੀ ਧੁੰਦ ਬਣੀ ਮੌਤ ਦੀ ਵਜ੍ਹਾ, ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਮੌਤ
ਚੋਣਾਂ ਤੋਂ ਪਹਿਲਾਂ 31 ਸਰਪੰਚ ਉਮੀਦਵਾਰਾਂ ਅਤੇ 113 ਪੰਚ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ, ਹਾਲਾਂਕਿ ਕੁਝ ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਚੋਣ ਹੋ ਗਈ। ਚੱਕਰੀ ਤੋਂ ਨਵਨੀਤ ਕੌਰ ਅਤੇ ਪੀ.ਏ.ਪੀ. ਤੋਂ ਪਲਵਿੰਦਰ ਸਿੰਘ ਮੱਲੀ ਨੂੰ ਸਰਪੰਚ ਚੁਣਿਆ ਗਿਆ।
ਇਹ ਵੀ ਪੜ੍ਹੋ-ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਵੋਟਿੰਗ ਦੌਰਾਨ ਦੋ ਪੋਲਿੰਗ ਸਟੇਸ਼ਨਾਂ ‘ਤੇ ਮਾਮੂਲੀ ਬਹਿਸਬਾਜ਼ੀ ਵੀ ਹੋਈ, ਪਰ ਪੁਲਿਸ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਨਾਲ ਹਾਲਾਤ ਕਾਬੂ ਵਿੱਚ ਰਹੇ। ਲੰਮੇ ਸਮੇਂ ਬਾਅਦ ਚੋਣਾਂ ਹੋਣ ਕਾਰਨ ਵੋਟਰਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਗਈ, ਕਿਉਂਕਿ ਲੋਕਾਂ ਨੂੰ ਲੰਬੇ ਅਰਸੇ ਬਾਅਦ ਸਰਪੰਚ-ਪੰਚ ਚੁਣਨ ਦਾ ਅਧਿਕਾਰ ਵਰਤਣ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
