ਨਾਮਜ਼ਦਗੀਆਂ ਦਾ ਦੌਰ ਹੋਇਆ ਖ਼ਤਮ, ਜਾਣੋ ਪੰਚਾਇਤੀ ਚੋਣਾਂ ''ਚ ਕਿੰਨੇ ਉਮੀਦਵਾਰ ਅਜ਼ਮਾਉਣਗੇ ਆਪਣੀ ਕਿਸਮਤ
Sunday, Oct 06, 2024 - 05:21 AM (IST)
ਚੰਡੀਗੜ੍ਹ (ਅੰਕੁਰ) : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 4 ਅਕਤੂਬਰ ਤੱਕ ਸਰਪੰਚਾਂ ਦੀ ਚੋਣ ਲਈ ਨਾਮਜ਼ਦਗੀਆਂ ਦਾ ਦੌਰ ਖ਼ਤਮ ਹੋ ਚੁੱਕਾ ਹੈ। ਇਸ ਦੌਰਾਨ ਕੁੱਲ ਪੰਜਾਬ ਦੇ 13,229 ਪਿੰਡਾਂ 'ਚ ਸਰਪੰਚੀ ਲਈ 52,825, ਜਦਕਿ ਪੰਚਾਂ ਦੀ ਚੋਣ ਲਈ 1,66,338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸੂਬੇ ’ਚ ਕੁੱਲ 13,229 ਗ੍ਰਾਮ ਪੰਚਾਇਤਾਂ ਹਨ, ਜਿਥੇ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਪੜਤਾਲ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਵੱਖਰੇ ਤੌਰ ’ਤੇ ਸਾਰਨੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e