ਤਰਨਤਾਰਨ ਦੇ ਕੱਕਾ ਕੰਡਿਆਲਾ ਤੇ ਕਾਜ਼ੀਕੋਟ ''ਚ ਪੰਚਾਇਤੀ ਚੋਣਾਂ ਅਮਨ-ਸ਼ਾਂਤੀ ਨਾਲ ਸੰਪੰਨ
Sunday, Jan 18, 2026 - 05:23 PM (IST)
ਤਰਨਤਾਰਨ- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਅਤੇ ਕਾਜ਼ੀਕੋਟ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਆਮ ਚੋਣਾਂ ਅੱਜ ਅਮਨ-ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈਆਂ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੀ।
ਇਹ ਵੀ ਪੜ੍ਹੋ-ਕਲਾਨੌਰ 'ਚ ਪੰਚਾਇਤੀ ਚੋਣਾਂ ਅਮਨ ਸ਼ਾਂਤੀ ਨਾਲ ਹੋਈਆਂ ਮੁਕੰਮਲ
ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਰਹੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਚੋਣਾਂ ਬਿਨਾਂ ਕਿਸੇ ਰੁਕਾਵਟ ਦੇ ਪੂਰੀਆਂ ਹੋਈਆਂ। ਇਨ੍ਹਾਂ ਚੋਣਾਂ ਦੌਰਾਨ ਪਿੰਡ ਵਾਸੀਆਂ ਨੇ ਬੜੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ-ਖੁਸ਼ੀਆਂ ਮਾਤਮ 'ਚ ਬਦਲੀਆਂ, 4 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ, ਭੈਣ ਦੀ ਮੰਗਣੀ 'ਤੇ ਆਉਣ ਸੀ ਘਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
