ਪੰਚਾਇਤੀ ਚੋਣ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ
Saturday, Jul 26, 2025 - 03:53 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਟੀ. ਬੈਨਿਥ ਨੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ ਤਹਿਤ ਪੰਚਾਇਤੀ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਚੋਣਾਂ ਵਾਲੇ ਦਿਨ 27 ਜੁਲਾਈ ਨੂੰ ਜ਼ਿਲ੍ਹਾ ਬਰਨਾਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ, ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ, ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਫ਼ਿਰ ਸਤਾਉਣ ਲੱਗੀ ਹੁੰਮਸ ਭਰੀ ਗਰਮੀ! ਜਾਣੋ ਕਦੋਂ ਪਵੇਗਾ ਮੀਂਹ
ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜ਼ਰਵਰ, ਪ੍ਰਸ਼ਾਸਨਿਕ, ਪੁਲਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਾਇਆ ਜਾਵੇਗਾ, ਕੋਈ ਵੀ ਰਾਜਨੀਤਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਾਏਗਾ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫਸਰ ਬਰਨਾਲਾ ਜਾਂ ਗ੍ਰਾਮ ਪੰਚਾਇਤ, ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵ੍ਹੀਕਲ ਨਹੀਂ ਲਿਜਾਏਗਾ।
ਪੰਚਾਇਤੀ ਚੋਣ ਵਾਲੇ ਪਿੰਡ ’ਚ ਅਸਲਾ ਚੁੱਕਣ ’ਤੇ ਪਾਬੰਦੀ
ਇਕ ਹੋਰ ਹੁਕਮ ਤਹਿਤ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਬਰਨਾਲਾ ਦੇ ਚੋਣਾਂ ਨਾਲ ਸਬੰਧਤ ਪਿੰਡ ਦੀ ਹਦੂਦ ਅੰਦਰ ਅਸਲਾ ਚੁੱਕਣ ’ਤੇ ਹੁਕਮ ਜਾਰੀ ਹੋਣ ਤੋਂ ਮਿਤੀ 28 ਜੁਲਾਈ 2025 ਤੱਕ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਪੁਲਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ 27 ਜੁਲਾਈ ਨੂੰ ਹੋਣੀਆਂ ਹਨ ਅਤੇ ਇਸ ਦਿਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ (ਬਲਾਕ ਸ਼ਹਿਣਾ) ਵਿਚ ਸਰੰਪਚ ਦੀ ਚੋਣ ਲਈ ਪੋਲਿੰਗ ਹੋਣੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8