ਇਨ੍ਹਾਂ ਪਿੰਡਾਂ 'ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲੋਕਾਂ ਨੇ ਜਤਾਇਆ ਰੋਸ (ਵੀਡੀਓ)

Saturday, Sep 28, 2024 - 10:45 AM (IST)

ਫਾਜ਼ਿਲਕਾ (ਵੈੱਬ ਡੈਸਕ): ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਪਰ ਕੁਝ ਅਜਿਹੇ ਪਿੰਡ ਵੀ ਸਾਹਮਣੇ ਆਏ ਹਨ ਜਿੱਥੇ ਫ਼ਿਲਹਾਲ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਫਾਜ਼ਿਲਕਾ ਹਲਕੇ ਨਾਲ ਸਬੰਧਤ ਜਲਾਲਾਬਾਦ ਬਲਾਕ ਅਧੀਨ ਪੈਂਦੇ ਪਿੰਡਾਂ ਲਾਧੂਕਾ ਅਤੇ ਅੱਚਾ ਡਿੱਕੀ ਦੀਆਂ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ ਵਿਚ ਵਾਰਡਬੰਦੀ ਨਾ ਹੋਣ ਕਾਰਨ ਇਸ ਵਾਰ ਇੱਥੇ ਪੰਚਾਇਤੀ ਚੋਣ ਨਹੀਂ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - MP ਗੁਰਮੀਤ ਸਿੰਘ ਮੀਤ ਹੇਅਰ ਸਣੇ 5 ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ

ਇਸ ਖ਼ਿਲਾਫ਼ ਪਿੰਡ ਵਾਸੀ ਆਪਣੀ ਫ਼ਰਿਆਦ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸੋਨਾ ਕੋਲ ਪਹੁੰਚੇ ਤੇ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਦੀ ਪੂਰੀ ਤਿਆਰੀ ਕਰ ਲਈ ਗਈ ਸੀ। ਪਰ ਐਨ ਮੌਕੇ 'ਤੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪਿੰਡਾਂ ਵਿਚ ਇਸ ਵਾਰ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਲਾਧੂਕਾ ਪਿੰਡ ਦੇ ਵਾਸੀ ਰਾਜ ਤਿਲਕ ਨੇ ਦੱਸਿਆ ਕਿ ਸਾਨੂੰ ਰਾਤ ਨੂੰ ਪਤਾ ਲੱਗਿਆ ਹੈ ਕਿ ਸਾਡੇ ਪਿੰਡ ਦੀ ਚੋਣ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤੀ ਗਈ ਹੈ। ਇਸ ਲਈ ਉਹ ਆਪਣੀ ਫ਼ਰਿਆਦ ਲੈ ਕੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਕੋਲ ਆਏ ਹਨ। ਉਨ੍ਹਾਂ ਦੱਸਿਆ ਕਿ ਲਾਧੂਕਾ ਪਿੰਡ ਦੇ ਵਿਚੋਂ ਇਕ ਨਵਾਂ ਪਿੰਡ  ਅੱਚਾ ਡਿੱਕੀ ਬਣਾਉਣਾ ਸੀ। 2018 ਵਿਚ ਅਦਾਲਤ ਰਾਹੀਂ ਪਿੰਡ ਦੀ ਵੰਡ ਹੋ ਗਈ। 5-6 ਸਾਲ ਬੀਤ ਜਾਣ ਦੇ ਬਾਵਜੂਦ ਦੋਹਾਂ ਪਿੰਡਾਂ ਦੀ ਵਾਰਡਬੰਦੀ ਨਹੀ ਹੋਈ ਤੇ ਇਸ ਕਾਰਨ ਚੋਣ ਰੱਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਨੂੰ ਪ੍ਰਸ਼ਾਸਨ ਦੀ ਨਾਲਾਇਕੀ ਦੱਸਿਆ। 

ਇਹ ਖ਼ਬਰ ਵੀ ਪੜ੍ਹੋ: ਲੱਤ ਨਾ ਹੋਣ ਦੇ ਬਾਵਜੂਦ ਬੁਲੰਦੀਆਂ ਵੱਲ ਕਦਮ ਵਧਾ ਰਿਹੈ ਜਲੰਧਰ ਦਾ ਕ੍ਰਿਕਟਰ ਵਿਕਰਮ, ਮੁਹੰਮਦ ਸਿਰਾਜ ਵੀ ਹੋਏ ਮੁਰੀਦ

ਇਸ ਸਬੰਧੀ ਵਿਧਾਇਕ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਦੇ ਮੁਤਾਬਕ ਪਿੰਡ ਲਾਧੂਕਾ ਤੋਂ ਅਲੱਗ ਹੋ ਕੇ ਅੱਚਾ ਡਿੱਕੀ ਪੰਚਾਇਤ ਬਣੀ ਸੀ। ਦੋਹਾਂ ਪਿੰਡਾਂ ਦੀ ਵਾਰਡਬੰਦੀ ਦੀ ਨੋਟੀਫ਼ਿਕੇਸ਼ਨ ਨਾ ਹੋਣ ਕਾਰਨ ਇੱਥੇ ਪੰਚਾਇਤੀ ਚੋਣ ਨਹੀਂ ਹੋ ਰਹੀ। ਉਸ ਕਾਰਨ ਉਹ ਪਿੰਡ ਵਾਸੀਆਂ ਦੇ ਨਾਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਮਿਲੇ ਹਨ। ਉਨ੍ਹਾਂ ਨੇ ਭਰੋਸਾ ਦੁਆਇਆ ਹੈ ਕਿ ਇਹ ਚੋਣਾਂ ਖ਼ਤਮ ਹੋਣ ਤੋਂ ਬਾਅਦ ਇਨ੍ਹਾਂ ਦੋਹਾਂ ਪਿੰਡਾਂ ਦੀ ਨਵੀਂ ਵਾਰਡਬੰਦੀ ਦੀ ਨੋਟੀਫ਼ਿਕੇਸ਼ਨ ਕੀਤੀ ਜਾਵੇਗੀ। ਉਸ ਮਗਰੋਂ ਚੋਣਾਂ ਦੀ ਪ੍ਰਕੀਰਿਆ ਸ਼ੁਰੂ ਹੋਵੇਗੀ ਤੇ ਥੋੜ੍ਹੀ ਦੇਰ ਬਾਅਦ ਇੱਥੇ ਚੋਣ ਕਰਵਾਈ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News