ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਕਦਮ

Saturday, Oct 12, 2024 - 12:29 PM (IST)

ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਕਦਮ

ਚੰਡੀਗੜ੍ਹ (ਅੰਕੁਰ)- ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਹੋਈਆਂ ਬੇਨਿਯਮੀਆਂ ਕਾਰਨ 2 ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਥਾਈਂ-ਥਾਈਂ ਲੱਗੇ ਹਾਈਟੈੱਕ ਨਾਕੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੱਕ ਹਰਾਜ, ਤਹਿਸੀਲ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਗ੍ਰਾਮ ਪੰਚਾਇਤ ਠੀਕਰੀਵਾਲ, ਬਲਾਕ ਢਿਲਵਾਂ, ਜ਼ਿਲ੍ਹਾ ਕਪੂਰਥਲਾ ਲਈ ਚੋਣ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਗ੍ਰਾਮ ਪੰਚਾਇਤਾਂ ਦੀਆਂ ਨਵੀਆਂ ਚੋਣਾਂ ਦਾ ਐਲਾਨ ਮੌਜੂਦਾ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਬਾਅਦ ਕਮਿਸ਼ਨ ਵੱਲੋਂ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News