ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਦੂਜੇ ਦਿਨ 248 ਨਾਮਜ਼ਦਗੀ ਪੱਤਰ ਦਾਖਲ

Thursday, Sep 06, 2018 - 09:28 AM (IST)

ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਦੂਜੇ ਦਿਨ 248 ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, (ਸ਼ਰਮਾ)—ਪੰਜਾਬ ਰਾਜ ਦੀਆਂ 22 ਜ਼ਿਲਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਚਲ ਰਹੇ ਨਾਮਜ਼ਦਗੀ ਦੇ ਦੌਰ ਦੇ ਦੂਸਰੇ ਦਿਨ ਜ਼ਿਲਾ ਪ੍ਰੀਸ਼ਦ ਲਈ 8 ਤੇ ਪੰਚਇਤ ਸਮਿਤੀਆਂ ਲਈ 248 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਦਫਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਨਾਮਜ਼ਦਗੀ ਪੱਤਰ 7 ਸਤੰਬਰ ਤੱਕ ਦਾਖਲ ਕੀਤੇ ਜਾ ਸਕਣਗੇ।
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਕਿ ਬੀ. ਡੀ. ਪੀ. ਓਜ਼ ਆਪਣੇ ਦਫਤਰਾਂ ਵਿਚ ਹਾਜ਼ਰ ਨਹੀਂ ਹਨ ਜਿਸ ਕਾਰਨ ਉਨ੍ਹਾਂ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਲੈਣ ਵਿਚ ਦਿੱਕਤ ਆ ਰਹੀ ਹੈ। ਕਮਿਸ਼ਨ ਨੇ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼ ਤੋਂ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਰਾਜ ਚੋਣ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫਤਰ ਵਿਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।


Related News