ਪੰਚਾਇਤੀ ਚੋਣਾਂ ਦੀ ਰਜਿੰਸ਼ ਨੂੰ ਚੱਲੀਆਂ ਗੋਲੀਆਂ, ਮਾਸੂਮ ਜ਼ਖਮੀ (ਤਸਵੀਰਾਂ)
Monday, Jan 28, 2019 - 11:47 AM (IST)
ਫਿਰੋਜ਼ਪੁਰ (ਸਨੀ ਚੋਪੜਾ) - ਬੀਤੇ ਸਾਲ 30 ਦਸੰਬਰ 2018 'ਚ ਹੋਈਆਂ ਪੰਚਾਇਤੀ ਚੋਣਾਂ ਦੀ ਰਜ਼ਿੰਸ਼ ਰੱਖਦਿਆਂ ਫਿਰੋਜ਼ਪੁਰ ਦੇ ਪਿੰਡ ਖੁੰਦਰ ਉਤਾੜ 'ਚ ਇਕ ਧਿਰ ਵਲੋਂ ਅੰਨ੍ਹੇਵਾਹ ਫਾਇਰਿੰਗ ਕਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਇਕ 10 ਸਾਲ ਦਾ ਬੱਚਾ ਅਤੇ ਬਜ਼ੁਰਗ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਗੱਲੀ ਲੱਗਣ ਕਾਰਨ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਚਸ਼ਮਦੀਦ ਮੰਗਤ ਰਾਏ ਨੇ ਦੱਸਿਆ ਕਿ ਉਕਤ ਲੋਕ ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਤਹਿਤ ਉਨ੍ਹਾਂ ਨੂੰ ਲਗਾਤਾਰ ਪਰੇਸ਼ਾਨ ਅਤੇ ਧਮਕੀਆਂ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।
