ਮੁਕਤਸਰ : ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)
Sunday, Dec 30, 2018 - 11:05 AM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜ਼ਿਲਾ ਸ੍ਰੀ ਮੁਕਤਸਰ ਸਾਹਿਬ 'ਚ ਪੰਚਾਇਤੀ ਚੋਣਾਂ ਦਾ ਕੰਮ ਸ਼ਾਂਤੀ ਪੂਰਵਕ ਢੰਗ ਨਾਲ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਠੰਡ ਦੇ ਬਾਵਜੂਦ ਵੋਟਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪੋਲਿੰਗ ਬੂਥਾਂ 'ਤੇ ਲੋਕਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
ਇਸ ਮੌਕੇ ਇਕ ਪਰਿਵਾਰ ਦੇ ਮੈਂਬਰ ਇਕ ਬਜ਼ੁਰਗ ਔਰਤ ਨੂੰ ਵੋਟ ਪਾਉਣ ਲਈ ਲੈ ਕੇ ਜਾ ਰਹੇ ਹਨ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿੜਕੀਆਂ ਵਾਲਾ, ਖੁਢੇਹਲਾਲ ਅਤੇ ਖੂਨਣਕਲਾਂ 'ਚ ਲੋਕ ਵੋਟ ਪਾਉਣ ਲਈ ਆਪਣੇ ਪਛਾਣ ਪੱਤਰ ਲੈ ਕੇ ਲਾਈਨਾਂ 'ਚ ਲੱਗੇ ਹੋਏ ਹਨ।
ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿਖੇ ਆਮ ਲੋਕਾਂ ਦੀ ਤਰ੍ਹਾਂ ਬਜ਼ੁਰਗਾਂ ਵਲੋਂ ਵੀ ਆਪਣੀ ਵੋਟ ਦੀ ਵਰਤੋਂ ਕੀਤੀ ਗਈ।