ਫਿਰੋਜ਼ਪੁਰ : ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡ ਜਨੇਰ 'ਚ ਚੱਲੀ ਗੋਲੀ

Thursday, Dec 20, 2018 - 05:56 PM (IST)

ਫਿਰੋਜ਼ਪੁਰ : ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡ ਜਨੇਰ 'ਚ ਚੱਲੀ ਗੋਲੀ

ਫਿਰੋਜ਼ਪੁਰ (ਕੁਮਾਰ, ਮਨਦੀਪ) - 30 ਦਸੰਬਰ 2018 ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਫਿਰੋਜ਼ਪੁਰ ਦੇ ਪਿੰਡ ਜਨੇਰ 'ਚ 2 ਧਿਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿਚਕਾਰ ਹੋਏ ਇਸ ਲੜਾਈ-ਝਗੜੇ 'ਚ ਇਕ ਔਰਤ ਅਤੇ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਹੋਏ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

rajwinder kaur

Content Editor

Related News