ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਅੱਜ ਦੁਬਾਰਾ ਹੋਣਗੀਆਂ ਪੰਚਾਇਤੀ ਚੋਣਾਂ
Wednesday, Oct 16, 2024 - 08:04 AM (IST)
ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ/ਪਰਮੀਤ): ਬੀਤੇ ਦਿਨੀਂ ਪੰਜਾਬ ਭਰ ਵਿਚ ਪੰਚਾਇਤੀ ਚੋਣਾਂ ਮੁਕੰਮਲ ਹੋ ਗਈਆਂ। ਪਰ ਕੁਝ ਪਿੰਡਾਂ ਵਿਚ ਦੁਬਾਰਾ ਵੋਟਿੰਗ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ਦੇ 8 ਪਿੰਡਾਂ ਵਿਚ ਦੁਬਾਰਾ ਵੋਟਿੰਗ ਕਰਵਾਈ ਜਾਵੇਗੀ। ਇਨ੍ਹਾਂ ਵਿਚ ਮਾਨਸਾ, ਫਿਰੋਜ਼ਪੁਰ, ਮੋਗਾ ਅਤੇ ਪਟਿਆਲਾ ਦੇ ਕੁਝ ਪਿੰਡ ਸ਼ਾਮਲ ਹਨ। ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਨੌਰ ਬਲਾਕ ਦੇ ਪਿੰਡ ਖੁੱਡਾ, ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਅਤੇ ਪਾਤੜਾਂ ਬਲਾਕ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿਚ ਅੱਜ ਮੁੜ ਵੋਟਿੰਗ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਕ ਹੋਰ ਪਿੰਡ ਵਿਚ ਰੱਦ ਹੋਈ ਪੰਚਾਇਤੀ ਚੋਣ, ਗਲਤ ਨਿਕਲੇ ਬੈਲਟ ਪੇਪਰ!
ਇਨ੍ਹਾਂ ਪਿੰਡਾਂ ਵਿਚ ਅੱਜ 16 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਦੁਬਾਰਾ ਵੋਟਾਂ ਪੈਣਗੀਆਂ। ਬੀਤੀ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ਵਿਚ ਗ੍ਰਾਮ ਪੰਚਾਇਤ ਚੋਣਾਂ ਵਿਚ ਪਈਆਂ ਵੋਟਾਂ ਦੀ ਪੋਲਿੰਗ ਪ੍ਰਤੀਸ਼ਤਤਾ 73.57% ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8