ਫਰੀਦਕੋਟ : ਭਰੀ ਪੰਚਾਇਤ ''ਚ ਚੱਲੀਆਂ ਗੋਲੀਆਂ, ਇਕ ਦੀ ਮੌਤ

Sunday, Aug 25, 2019 - 06:46 PM (IST)

ਫਰੀਦਕੋਟ : ਭਰੀ ਪੰਚਾਇਤ ''ਚ ਚੱਲੀਆਂ ਗੋਲੀਆਂ, ਇਕ ਦੀ ਮੌਤ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਪਿੰਡ ਸੰਗੋ ਰੋਮਾਣਾ ਵਿਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੇ ਰਾਜ਼ੀਨਾਮੇ ਲਈ ਸੱਦੀ ਗਈ ਪੰਚਾਇਤ ਵਿਚ ਗੋਲੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਅਸਲ ਪਿੰਡ ਸੰਗੋ ਰੋਮਾਣਾ 'ਚ ਸਾਂਝੇ ਰਸਤੇ ਨੂੰ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ ਸੀ, ਜਿਸ ਦੇ ਰਾਜ਼ੀਨਾਮੇ ਲਈ ਪੰਚਾਇਤ ਸੱਦੀ ਗਈ। ਇਸ ਦੌਰਾਨ ਪੰਚਾਇਤ ਵਿਚ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਗੋਲੀ ਚੱਲ ਗਈ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। 

PunjabKesari
ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਖਬਰ ਲਿਖੇ ਜਾਣ ਤਕ ਕਿਸੇ ਦੀ ਗ੍ਰਿਫਤਾਰੀ ਦੀ ਸੂਚਨਾ ਨਹੀਂ ਸੀ।


author

Gurminder Singh

Content Editor

Related News