ਪੰਚਾਇਤ ਮੰਤਰੀ ਧਾਲੀਵਾਲ ਦਾ ਵੱਡਾ ਇਲਜ਼ਾਮ, ਤ੍ਰਿਪਤ ਬਾਜਵਾ ਨੇ ਕੌਡੀਆਂ ਦੇ ਭਾਅ ਵੇਚੀ ਪੰਚਾਇਤੀ ਜ਼ਮੀਨ
Saturday, Jun 11, 2022 - 12:28 PM (IST)
ਅੰਮ੍ਰਿਤਸਰ (ਬਿਊਰੋ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਚਾਇਤੀ ਜ਼ਮੀਨਾਂ ਦੇ ਕਬਜ਼ਿਆਂ ਸਬੰਧੀ ਕਈ ਵੱਡੇ ਖੁਲਾਸੇ ਕੀਤੇ ਹਨ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਕਾਂਗਰਸ ਦੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਰਕਾਰੀ ਜ਼ਮੀਨ ਨੂੰ ਵੇਚ ਦਿੱਤਾ ਹੈ। ਬਾਜਵਾ ਨੇ ਅੰਮ੍ਰਿਤਸਰ ਦੇ ਇਕ ਪਿੰਡ ਨਾਲ ਸੰਬੰਧਿਤ ਸਰਕਾਰੀ ਜ਼ਮੀਨ ਨੂੰ ਨਿਯਮਾਂ ਦੇ ਉਲਟ ਜਾ ਕੇ ਸਸਤੇ ਭਾਅ 'ਤੇ ਵੇਚ ਦਿੱਤਾ ਹੈ। ਜ਼ਮੀਨ ਦੇ ਪੇਪਰਾਂ ’ਤੇ ਉਨ੍ਹਾਂ ਦੇ ਦਸਤਖ਼ਤ ਵੀ ਮਿਲੇ ਹਨ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ
ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਹ ਬਹੁਤ ਹੈਰਾਨ ਹੋ ਗਏ। ਉਨ੍ਹਾਂ ਨੇ ਇਹ ਸਭ ਕੁਝ ਉਸ ਵੇਲੇ ਕੀਤਾ, ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਨਤੀਜਾ 10 ਮਾਰਚ ਨੂੰ ਆਉਂਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਦੀ ਜਿੱਤ ਹੁੰਦੀ ਹੈ। ਬਾਜਵਾ ਨੇ 11 ਮਾਰਚ, 2022 ਨੂੰ ਚੋਣ ਜ਼ਾਬਤੇ ਦੌਰਾਨ ਸਾਬਕਾ ਪੰਚਾਇਤ ਮੰਤਰੀ ਵਲੋਂ ਦਸਤਖ਼ਤ ਕਰਕੇ ਸਰਕਾਰੀ ਜ਼ਮੀਨ ਵੇਚ ਦਿੱਤੀ ਸੀ। ਧਾਲੀਵਾਲ ਨੇ ਕਿਹਾ ਕਿ ਸਰਕਾਰੀ ਜ਼ਮੀਨ ਦੇ ਇਸ ਮਾਮਲੇ ਦੀ ਜਾਂਚ ਉਨ੍ਹਾਂ ਦੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ
ਧਾਲੀਵਾਲ ਨੇ ਕਿਹਾ ਕਿ ਇਸ ਕੰਮ ਲਈ ਉਨ੍ਹਾਂ ਨੇ ਇਕ ਕਮੇਟੀ ਬਣਾਈ ਹੈ, ਜੋ ਇਕ ਹਫ਼ਤੇ ਦੇ ਅੰਦਰ ਅੰਦਰ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸਾਨੂੰ ਦੇਵੇਗੀ। ਇਸ ਮਾਮਲੇ ’ਚ ਜੋ ਵੀ ਲੋਕ ਹੋਏ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕੋਈ ਵੀ ਹੋਵੇ ਤਾਂ ਕਿਸੇ ਵੀ ਪਾਰਟੀ ਦਾ ਹੀ ਕਿਉਂ ਨਾ ਹੋਵੇ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਨਾਜਾਇਜ਼ ਜ਼ਮੀਨ ਦੇ ਕਬਜ਼ੇ ਨੂੰ ਛੁਡਾਉਣ ਲਈ ਮੁਹਿੰਮ ਜਾਰੀ ਹੈ। ਉਨ੍ਹਾਂ ਨੇ ਹੁਣ ਤੱਕ 5400 ਏਕੜ ਜ਼ਮੀਨ ਕਬਜ਼ੇ ਤੋਂ ਛੁਡਵਾਈ ਹੈ। ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਾਂਗਰਸ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ