ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ

Wednesday, Mar 30, 2022 - 04:01 PM (IST)

ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ

ਜਲੰਧਰ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਚਾਇਤ ਮੰਤਰੀ ਬਣੇ ਕੁਲਦੀਪ ਸਿੰਘ ਧਾਲੀਵਾਲ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੂੰ ਸਰਕਟ ਹਾਊਸ 'ਚ ਗਾਰਡ ਆਫ ਆਨਰ ਦਿੱਤਾ ਗਿਆ। ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਅੱਜ ਜਲੰਧਰ 'ਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਦੀਆਂ ਪੰਚਾਇਤਾਂ ਨੂੰ ਜਾਰੀ ਗ੍ਰਾਂਟਾਂ ਨੂੰ ਰੋਕ ਦਿੱਤਾ ਗਿਆ ਸੀ। ਭਗਵੰਤ ਮਾਨ ਨੇ ਹੁਕਮ ਜਾਰੀ ਕੀਤੇ ਸਨ ਕਿ ਜਿਨ੍ਹਾਂ ਪੰਚਾਇਤਾਂ ਨੂੰ ਗ੍ਰਾਂਟਾਂ ਮਿਲੀਆਂ ਹਨ, ਉਹ ਉਨ੍ਹਾਂ ਪੈਸਿਆਂ ਨੂੰ ਨਾ ਖ਼ਰਚਣ। ਇਸੇ ਸਬੰਧ 'ਚ ਅੱਜ ਪੰਚਾਇਤ ਮੰਤਰੀ ਧਾਲੀਵਾਲ ਪੰਚਾਇਤਾਂ ਨੂੰ ਲੈ ਕੇ ਵੀ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਅੱਜ ਦੇਣਗੇ ਵੱਡਾ ਤੋਹਫ਼ਾ, ਜਲਦ ਹੋਵੇਗਾ ਐਲਾਨ


author

Harnek Seechewal

Content Editor

Related News