ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
Tuesday, Jul 30, 2024 - 04:05 PM (IST)
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ
ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8