ਸੰਗਰੂਰ ਦੇ ਪਿੰਡ ਫਲੇੜਾ ਦੀ ਪੰਚਾਇਤ ਨੇ ਪਾਸ ਕੀਤਾ ਅਨੋਖਾ ਮਤਾ, ਸੁਣ ਤੁਸੀਂ ਵੀ ਕਰੋਗੇ ਸ਼ਲਾਘਾ
Wednesday, Dec 28, 2022 - 12:42 PM (IST)
ਸੰਗਰੂਰ/ਧਰਮਗੜ੍ਹ (ਬੇਦੀ) : ਜ਼ਿਲ੍ਹਾ ਸੰਗਰੂਰ ਦੇ ਪਿੰਡ ਫਲੇੜਾ ਦੀ ਪੰਚਾਇਤ, ਨੌਜਵਾਨਾਂ ਅਤੇ ਗੁਰਦੁਆਰਾ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਪਿੰਡ ’ਚ ਤੰਬਾਕੂ, ਬੀੜੀ, ਸਿਗਰਟ ਤੇ ਜਰਦੇ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਬਕਾਇਦਾ ਪਿੰਡ ਦੀ ਪੰਚਾਇਤ ਅਤੇ ਨੌਜਵਾਨ ਵੱਲੋਂ ਲਿਖਤੀ ਤੌਰ ’ਤੇ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਨਸ਼ਿਆਂ ਦੇ ਵਧ ਰਹੇ ਕਹਿਰ ਕਾਰਨ ਪਿੰਡ ਦੀਆਂ ਦੁਕਾਨਾਂ ’ਤੇ ਤੰਬਾਕੂ, ਬੀੜੀ, ਸਿਗਰਟ, ਜਰਦੇ ਦੀ ਵਿਕਰੀ ’ਤੇ 1 ਜਨਵਰੀ 2023 ਤੋਂ ਪਾਬੰਦੀ ਲਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਦੁਕਾਨਦਾਰ ਇਸ ਦੀ ਉਲੰਘਣਾ ਕਰੇਗਾ ਉਸ ਨੂੰ 5000 ਰੁਪਏ ਜੁਰਮਾਨਾ ਅਤੇ 7 ਦਿਨਾਂ ਲਈ ਦੁਕਾਨ ਬੰਦ ਰਖਵਾਈ ਜਾਵੇਗੀ।
ਇਹ ਵੀ ਪੜ੍ਹੋ- ਬੱਸ ਕੰਡਕਟਰ ਨੇ ਪੇਸ਼ ਕੀਤੀ ਈਮਾਨਦਾਰੀ ਦੀ ਮਿਸਾਲ, ਪੂਰੀ ਘਟਨਾ ਜਾਣ ਤੁਸੀਂ ਵੀ ਕਰੋਗੇ ਸਿਫ਼ਤਾਂ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਅਤੇ ਨੋਜਵਾਨ ਆਗੂਆਂ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਆਮ ਲੋਕਾਂ ਵੱਲੋਂ ਭਰਵੀਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਸ ਮੌਕੇ ਸਰਪੰਚ ਜਸਵਿੰਦਰ ਕੌਰ ਅਤੇ ਪੰਚ ਮਨਜੀਤ ਕੌਰ, ਸਵਰਨ ਸਿੰਘ, ਸਰਕਲ ਪ੍ਰਧਾਨ ਜੱਸੀ ਲਿੱਟ, ਬਿੱਕਰ ਸਿੰਘ ਸਰਪੰਚ,ਅਮਰੀਕ ਸਿੰਘ ਭੰਗੂ, ਹਰਚਰਨ ਸਿੰਘ ਭੰਗੂ, ਹਰਦੀਪ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਨਾਮਧਾਰੀ, ਨਾਥਾ ਸਿੰਘ ਲਿੱਟ, ਸਮੂਹ ਗੁਰਦੁਆਰਾ ਕਮੇਟੀ, ਲਸ਼ਮਣ ਆਦਿ ਵਿਅਕਤੀ ਮੌਜੂਦ ਸਨ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਡਿਊਟੀ ਦੌਰਾਨ ASI ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।