ਭਲਕੇ ਪੈਣਗੀਆਂ ਪੰਚਾਇਤ ਦੀਆਂ ਵੋਟਾਂ, ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ
Monday, Oct 14, 2024 - 04:48 PM (IST)
ਕਪੂਰਥਲਾ (ਵਿਪਨ)- ਪੰਚਾਇਤ ਚੋਣਾਂ 2024 ਲਈ ਕੱਲ੍ਹ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ 376 ਪਿੰਡਾਂ ਵਿਚ ਵੋਟਿੰਗ ਹੋਵੇਗੀ, ਜਿਸ ਲਈ ਪੋਲਿੰਗ ਸਟਾਫ਼, ਸੁਰੱਖਿਆ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।
ਜ਼ਿਲ੍ਹੇ ਵਿਚ ਕੁੱਲ 546 ਪੰਚਾਇਤਾਂ ਵਿਚੋਂ 190 ਸਰਪੰਚ ਅਤੇ 1872 ਪੰਚ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਅੱਜ ਕਪੂਰਥਲਾ ਦੇ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤੇ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਪੰਚਾਇਤੀ ਰਾਜ ਨੂੰ ਲੋਕਤੰਤਰ ਦਾ ਮੁੱਢ ਦੱਸਦਿਆਂ ਕਿਹਾ ਕਿ ਲੋਕ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ, ਡਰ-ਭੈਅ ਤੋਂ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਜਿਸ ਉਪਰੰਤ ਮੌਕੇ ਉੱਪਰ ਹੀ ਗਿਣਤੀ ਕਰਕੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- 16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ ਵੋਟਰ ਸ਼ਨਾਖ਼ਤੀ ਕਾਰਡ ਮੌਜੂਦ ਨਹੀਂ ਹੈ ਤਾਂ ਉਹ ਵੋਟਰ ਹੋਰ ਕਿਸੇ ਵੀ ਡਾਕੂਮੈਂਟ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਅਤੇ ਸਮਾਰਟ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ। ਇਸ ਤੋਂ ਇਲਾਵਾ ਐੱਸ. ਐੱਸ. ਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪੰਚਾਇਤ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਦੇ ਸੀਨੀਅਰ ਅਧਿਕਾਰੀ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਫੀਲਡ ਵਿਚ ਰਹਿਣਗੇ ਤਾਂ ਜੋ ਕਿਸੇ ਸ਼ਰਾਰਤੀ ਅਨਸਰ ਵਲੋਂ ਚੋਣਾਂ ਦੇ ਕੰਮ ਨੂੰ ਪ੍ਰਭਾਵਿਤ ਕਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਕਿਸੇ ਵੀ ਮਾੜੇ ਅਨਸਰ ਵਲੋਂ ਸ਼ਾਂਤੀ ਭੰਗ ਕਰਨ ਦੀ ਸੂਰਤ ’ਚ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਨਕੋਦਰ ਨਾਲ ਸੰਬੰਧਤ ਬਾਬਾ ਸਿੱਦੀਕੀ ਦਾ ਮੁਲਜ਼ਮ ਜੀਸ਼ਾਨ ਕਿਵੇਂ ਪਹੁੰਚਿਆ ਅਪਰਾਧ ਦੀ ਦੁਨੀਆ 'ਚ, ਖੁੱਲ੍ਹੇ ਵੱਡੇ ਰਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ