ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੀ ਕਲਮਛੋੜ ਹੜਤਾਲ 7ਵੇਂ ਦਿਨ ਵੀ ਜਾਰੀ

04/05/2018 7:00:30 AM

ਕਪੂਰਥਲਾ, (ਗੁਰਵਿੰਦਰ ਕੌਰ)- ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਵੱਲੋਂ ਕਲਮਛੋੜ ਦੇ ਦਿੱਤੇ ਸੱਦੇ ਅਨੁਸਾਰ ਬਲਾਕ ਕਪੂਰਥਲਾ 'ਚ ਹੜਤਾਲ ਜਿਥੇ 7ਵੇਂ ਦਿਨ 'ਚ ਦਾਖਲ ਹੋ ਗਈ ਹੈ, ਉਥੇ ਹੀ ਸਮੂਹ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।ਪੰਚਾਇਤ ਸਕੱਤਰ ਪਰਮਜੀਤ ਕੁਮਾਰ ਤੇ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਪੰਚਾਇਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 26 ਮਾਰਚ ਨੂੰ ਰਾਜ ਪੱਧਰੀ ਕਰਮਚਾਰੀ ਧਰਨਾ ਵਿਕਾਸ ਭਵਨ ਮੋਹਾਲੀ ਵਿਖੇ ਲਾਇਆ ਗਿਆ ਸੀ, ਜਿਸ 'ਚ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਵੱਲੋਂ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨਾਂ ਕੋਲੋਂ ਮੰਗ ਪੱਤਰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਪਹੁੰਚਾਉਣ 'ਤੇ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਪੰਜਾਬ ਨਾਲ 5 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਗੱਲਬਾਤ ਕਰਵਾਉਣ ਸਬੰਧੀ ਭਰੋਸਾ ਦਿਵਾਇਆ ਗਿਆ ਸੀ ਪਰ ਅਜੇ ਤਕ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਨਾਲ ਨਹੀਂ ਮਿਲਾਇਆ ਗਿਆ, ਜਿਸ ਕਾਰਨ ਸਮੂਹ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 
ਇਸ ਮੌਕ ਸੁਪਰਡੈਂਟ ਰਵਿੰਦਰਪਾਲ ਸਿੰਘ, ਟੈਕਸ ਕੁਲੈਕਟਰ ਮਲਕੀਤ ਸਿੰਘ, ਪੰਚਾਇਤ ਅਫਸਰ ਸੁਖਜਿੰਦਰ ਸਿੰਘ, ਰਵਿੰਦਰ ਸਿੰਘ, ਬਲਾਕ ਪ੍ਰਧਾਨ ਯੂਨੀਅਨ ਹਰਜੀਤ ਸਿੰਘ, ਸੰਮਤੀ ਕਲਰਕ ਸਰਬਜੀਤ ਸਿੰਘ, ਸਵਰਨਦੀਪ ਕੁਮਾਰ, ਬਲਦੇਵ ਸਿੰਘ, ਰਾਜ ਲੁਭਾਇਆ, ਹਰਜਿੰਦਰ ਕੁਮਾਰ ਸਾਰੇ ਪੰਚਾਇਤ ਸਕੱਤਰ, ਸੰਮਤੀ ਸੇਵਾਦਾਰ ਤੇ ਮਾਲੀ-ਕਮ-ਚੌਕੀਦਾਰ ਵੀ ਹਾਜ਼ਰ ਸਨ।
ਸੁਲਤਾਨਪੁਰ ਲੋਧੀ, (ਅਸ਼ਵਨੀ)-ਪੰਚਾਇਤ ਸਕੱਤਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਵੱਲੋਂ ਕਲਮ ਛੋੜ ਹੜਤਾਲ 7ਵੇਂ ਦਿਨ 'ਚ ਦਾਖਿਲ ਹੋਈ। ਜਿਸ ਸਬੰਧੀ ਪੰਚਾਇਤ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੂਬਾ ਯੂਨੀਅਨ ਦੀਆਂ ਜਿੰਨਾ ਚਿਰ ਜਾਇਜ਼ ਮੰਗਾ, ਪੈਨਸ਼ਨ ਸਬੰਧੀ ਤੇ ਹੋਰ ਤਰੱਕੀ ਸਬੰਧੀ ਨਹੀਂ ਮੰਨੀਆਂ ਜਾਂਦੀਆਂ ਇਹ ਧਰਨਾ ਪੰਜਾਬ ਸਰਕਾਰ ਖਿਲਾਫ ਜਾਰੀ ਰਹੇਗਾ। 
ਜਸਵੰਤ ਸਿੰਘ ਪੰਚਾਇਤ ਅਫਸਰ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਜਿਹੜੇ ਕਰਮਚਾਰੀ ਸੰਮਤੀ ਦੇ ਰਿਟਾਇਰ ਹੋ ਚੁੱਕੇ ਹਨ ਉਨ੍ਹਾਂ ਨੂੰ ਵੀ ਸਹੀ ਤਰੀਕੇ ਨਾਲ ਪੈਨਸ਼ਨ ਨਹੀਂ ਮਿਲ ਰਹੀ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀ ਪੈਨਸ਼ਨ ਦਾ ਵੀ ਸਹੀ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਦੌਰਾਨ ਸਮੂਹ ਕਰਮਚਾਰੀ ਜਿਸ 'ਚ ਸੁਪਰਡੈਂਟ, ਪੰਚਾਇਤ ਅਫਸਰ, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਤੇ ਕਲਰਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਰਮਿੰਦਰ ਸਿੰਘ ਟੈਕਸ ਕੁਲੈਕਟਰ, ਕਸ਼ਮੀਰ ਸਿੰਘ ਢਿੱਲੋਂ, ਨਰਿੰਦਰਜੀਤ ਸਿੰਘ, ਸੁਖਦੇਵ ਸਿੰਘ, ਪੁਨੀਤ ਕੁਮਾਰ, ਰਣਜੀਤ ਸਿੰਘ, ਹਰਦੇਵ ਸਿੰਘ, ਹਰਨੇਕ ਸਿੰਘ, ਪ੍ਰਿਤਪਾਲ ਸਿੰਘ, ਪ੍ਰਭਪਾਲ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ, ਖਲਵਿੰਦਰ ਕੌਰ, ਕਿਰਨਦੀਪ ਕੌਰ, ਪਰਦੀਪ ਕੌਰ, ਰਾਜਵੰਤ ਕੌਰ, ਸੋਨੀਆ ਸ਼ਰਮਾ, ਮਲਕੀਤ ਕੌਰ, ਸਤਿਆ ਦੇਵੀ ਆਦਿ ਹਾਜ਼ਰ ਸਨ।