ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਵੱਲੋਂ ਬੀ. ਡੀ. ਓ. ਦਫਤਰ ਅੱਗੇ ਪ੍ਰਦਰਸ਼ਨ

Wednesday, Apr 04, 2018 - 12:53 AM (IST)

ਬਟਾਲਾ/ਕਲਾਨੌਰ, (ਬੇਰੀ, ਮਨਮੋਹਨ)- ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਕਲਾਨੌਰ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਅੱਜ ਸੱਤਵੇਂ ਦਿਨ ਵੀ ਪ੍ਰਧਾਨ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਬੀ. ਡੀ. ਓ. ਦਫਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਦਿਆਲ ਸਿੰਘ ਅਤੇ ਪੰਚਾਇਤ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਸਹੀ ਸਮੇਂ 'ਤੇ ਤਨਖਾਹਾਂ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਡੀਆਂ ਤਨਖਾਹਾਂ ਸਰਕਾਰੀ ਮੁਲਾਜ਼ਮਾਂ ਦੀ ਤਰ੍ਹਾਂ ਖਜ਼ਾਨੇ ਵਿਚੋਂ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਾਡਾ ਸੀ. ਪੀ. ਐੱਫ. ਹਰ ਮਹੀਨੇ ਜਾਰੀ ਹੋਣ ਵਾਲੀਆਂ ਤਨਖਾਹਾਂ ਨਾਲ ਜਮ੍ਹਾ ਕੀਤਾ ਜਾਵੇ ਅਤੇ ਮਗਨਰੇਗਾ ਕਰਮਚਾਰੀਆਂ ਦੀਆਂ ਕਈ ਮਹੀਨਿਆਂ ਤੋਂ ਪੈਂਡਿੰਗ ਤਨਖਾਹਾਂ ਜਾਰੀ ਕੀਤੀਆਂ ਜਾਣ। 
ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰੇਮ ਸਿੰਘ ਕਲਰਕ, ਦਲੀਪ ਸਿੰਘ, ਰਕੇਸ਼ ਕੁਮਾਰ, ਕੇਵਲ ਸਿੰਘ, ਰਜੇਸ਼ ਕੁਮਾਰ, ਪਟਵਾਰੀ ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਰਾਜ ਮੋਹਨ, ਜਸਪਾਲ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਕੰਵਲਜੀਤ ਸਿੰਘ, ਪਰਮਜੀਤ ਸਿੰਘ ਅਤੇ ਪ੍ਰੇਮ ਮਸੀਹ ਆਦਿ ਹਾਜ਼ਰ ਸਨ। 
ਦੀਨਾਨਗਰ, (ਕਪੂਰ)-ਪੰਚਾਇਤ ਸੰਮਤੀ ਕਰਮਚਾਰੀ ਐਸੋਸੀਏਸ਼ਨ ਵੱਲੋਂ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸੰਮਤੀ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕਰ ਕੇ ਦਫਤਰ ਅੱਗੇ ਧਰਨਾ ਦੇ ਕੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਨੇਤਾ ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਰਛਪਾਲ ਸਿੰਘ, ਅਸ਼ਵਨੀ ਕੁਮਾਰ, ਅਮੀਰ ਸਿੰਘ, ਨਵਦੀਪ ਸਿੰਘ, ਨਿਸ਼ਾਨ ਸਿੰਘ, ਗੁਰਮੁਖ ਸੈਣੀ, ਬਲਵਿੰਦਰ ਰਾਣੀ, ਹਰਪਿੰਦਰ ਕੌਰ, ਕੰਵਲਜੀਤ ਸਿੰਘ, ਹਰਪ੍ਰੀਤ, ਜਸਪਾਲ ਸਿੰਘ, ਵਿਸ਼ਵਾਮਿੱਤਰ, ਜਗਜੀਤ ਕੁਮਾਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


Related News