ਪੰਚਾਇਤ ਸੰਮਤੀ ਯੂਨੀਅਨ ਨੇ ਦਿੱਤਾ ਰੋਸ ਧਰਨਾ 9 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖਾਹਾਂ

04/06/2018 3:48:04 AM

ਹੁਸ਼ਿਆਰਪੁਰ, (ਘੁੰਮਣ)- ਪੰਚਾਇਤ ਸੰਮਤੀ ਯੂਨੀਅਨ ਤੇ ਫੀਲਡ ਸਟਾਫ਼ ਨੇ ਅੱਜ ਵੀ ਕਲਮ-ਛੋੜ ਹੜਤਾਲ ਜਾਰੀ ਰੱਖੀ ਤੇ ਪੰਚਾਇਤ ਦੇ ਕੰਮਾਂ ਤੇ ਦਫ਼ਤਰੀ ਰਿਪੋਰਟਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਬੀ.ਡੀ.ਪੀ.ਓ. ਦਫ਼ਤਰ (ਹੁਸ਼ਿਆਰਪੁਰ) ਸਾਹਮਣੇ ਰੋਸ ਧਰਨਾ ਦਿੱਤਾ। 
ਇਸ ਮੌਕੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ 9 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਹ ਆਰਥਿਕ ਤੰਗੀ 'ਚ ਗੁਜ਼ਾਰਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਤਨਖਾਹਾਂ ਜਲਦ ਜਾਰੀ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। 
ਇਸ ਸਮੇਂ ਰਜਿੰਦਰਜੀਤ ਸਿੰਘ ਜ਼ਿਲਾ ਪ੍ਰਧਾਨ, ਗੁਰਵਿੰਦਰ ਸਿੰਘ, ਸੁਭਾਸ਼ ਚੰਦਰ, ਧਰਮਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ, ਰਵਿੰਦਰ ਸਿੰਘ, ਅਮਰੀਕ ਸਿੰਘ, ਬਲਜਿੰਦਰ ਸਿੰਘ, ਸੁਖਮੰਦਰ ਸਿੰਘ, ਵਿਜੇ ਕੁਮਾਰ, ਜਗਮੀਤ ਸਿੰਘ, ਰਣਜੀਤ ਕੁਮਾਰ ਆਦਿ ਹਾਜ਼ਰ ਸਨ। 
ਗੜ੍ਹਸ਼ੰਕਰ, (ਸ਼ੋਰੀ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦੇ ਫੀਲਡ ਤੇ ਦਫ਼ਤਰੀ ਸਟਾਫ਼ ਵੱਲੋਂ ਤਨਖਾਹ ਨਾ ਮਿਲਣ ਦੇ ਰੋਸ 'ਚ ਦਿੱਤਾ ਜਾ ਰਿਹਾ ਧਰਨਾ ਅੱਜ 9ਵੇਂ ਦਿਨ 'ਚ ਸ਼ਾਮਲ ਹੋ ਗਿਆ। ਅੱਜ ਧਰਨੇ 'ਚ ਵਿਭਾਗ ਦੇ ਸਾਬਕਾ ਮੁਲਾਜ਼ਮ ਤੇ ਇਲਾਕੇ ਦੇ ਪੰਚ ਸਰਪੰਚ ਵੀ ਸ਼ਾਮਲ ਹੋਏ। 
ਇਸ ਮੌਕੇ ਕੁਲਦੀਪ ਸਿੰਘ, ਮਦਨ ਲਾਲ, ਸੁਰਿੰਦਰ ਪਾਲ, ਰਾਮ ਕੁਮਾਰ, ਸਮੀਰ ਬੇਦੀ, ਮੱਖਣ ਸਿੰਘ, ਰਾਕੇਸ਼ ਕੁਮਾਰ, ਸੁਖਦੇਵ ਲਾਲ, ਪਰਸ਼ੋਤਮ ਲਾਲ, ਕੇਵਲ ਸਿੰਘ, ਨਰਿੰਦਰ ਪਾਲ ਸਿੰਘ ਵਾਲੀਆ ਸਾਬਕਾ ਪੰਚਾਇਤ ਅਫਸਰ, ਹਰਜਿੰਦਰ ਸਿੰਘ, ਬਖਸ਼ੀ ਰਾਮ, ਹਰਮੇਸ਼ਵਰ ਸਿੰਘ, ਕੁਲਜਿੰਦਰ ਸਿੰਘ ਆਦਿ ਹਾਜ਼ਰ ਸਨ। 
ਮੁਕੇਰੀਆਂ, (ਨਾਗਲਾ, ਰਾਜੂ)-ਪੰਚਾਇਤ ਸੰਮਤੀ ਸਟਾਫ਼ ਵੱਲੋਂ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ। ਰੋਸ ਧਰਨੇ 'ਚ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਗਲਤ ਨੀਤੀਆਂ ਦੇ ਨਾਲ ਅਫ਼ਸਰਸ਼ਾਹੀ ਦੀ ਨਾਲਾਇਕੀ ਤੇ ਮਾੜੇ ਵਤੀਰੇ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ। 
ਇਸ ਮੌਕੇ ਉਨ੍ਹਾਂ ਰੁਕੀਆਂ ਤਨਖਾਹਾਂ ਜਾਰੀ ਕਰਨ, ਸੰਮਤੀ ਮੁਲਾਜ਼ਮਾਂ ਦੀਆਂ ਤਰੱਕੀਆਂ ਕਰਨ, ਖਾਲੀ ਪਈਆਂ ਅਸਾਮੀਆਂ ਭਰਨ ਦੇ ਨਾਲ ਸੇਵਾਮੁਕਤ ਪੰਚਾਇਤ ਅਫ਼ਸਰਾਂ ਨੂੰ ਸਮੇਂ ਸਿਰ ਪੈਨਸ਼ਨ ਲਾਉਣ ਦੀ ਮੰਗ ਕੀਤੀ। 
ਇਸ ਦੌਰਾਨ ਰਜਿੰਦਰ ਸਿੰਘ, ਸੁਰਜੀਤ ਕੌਰ, ਅੰਜੂ ਬਾਲਾ, ਹੀਰਾ ਸਿੰਘ, ਹਰਦੀਪ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਸਮੇਂ 12 ਅਪ੍ਰੈਲ ਨੂੰ ਡਾਇਰੈਕਟਰ ਦਫ਼ਤਰ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦਾ ਸਮਰਥਨ ਦੇਣ ਦਾ ਵੀ ਫੈਸਲਾ ਕੀਤਾ ਗਿਆ।
ਭੂੰਗਾ/ਗੜ੍ਹਦੀਵਾਲਾ, (ਭਟੋਆ)-ਬੀ. ਡੀ. ਪੀ. ਓ. ਦਫਤਰ ਭੂੰਗਾ ਵਿਖੇ ਸਮੂਹ ਦਫਤਰੀ ਅਤੇ ਫੀਲਡ ਸਟਾਫ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਅੱਜ 9ਵੇਂ ਦਿਨ ਵਿਚ ਪ੍ਰਵੇਸ਼ ਕਰ ਗਈ, ਜਿਸ ਨਾਲ ਪਿੰਡਾਂ ਵਿਚ ਵਿਕਾਸ ਦੇ ਕੰਮ ਜਾਮ ਹੋ ਗਏ ਹਨ ਤੇ ਆਮ ਜਨਤਾ ਨੂੰ ਕੰਮਕਾਰ ਕਰਵਾਉਣ ਲਈ ਰੋਜ਼ਾਨਾ ਖੱਜਲ ਖੁਆਰ ਹੋਣਾ ਪੈ ਰਿਹਾ। ਸਮੂਹ ਦਫਤਰੀ ਅਤੇ ਫੀਲਡ ਸਟਾਫ ਵੱਲੋਂ ਕਲਮਛੋੜ ਹੜਤਾਲ ਕਰਕੇ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰ ਦੇ ਖਿਲਾਫ ਬੀ. ਡੀ. ਪੀ. ਓ. ਦਫਤਰ ਵਿਖੇ ਧਰਨਾ ਦਿੱਤਾ ਗਿਆ। ਅੱਜ ਦੇ ਧਰਨੇ ਦੀ ਪ੍ਰਧਾਨਗੀ ਕਰਦੇ ਹੋਏ ਚੰਦਰ ਮੋਹਨ ਸੁਪਰਡੈਂਟ ਨੇ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸੰਮਤੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਇਹ ਧਰਨਾ ਲਗਾਤਾਰ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।


Related News