ਪੰਜਾਬ ''ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ

Saturday, May 30, 2026 - 06:48 PM (IST)

ਪੰਜਾਬ ''ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ/ਪਟਿਆਲਾ (ਸੁਖਦੀਪ ਸਿੰਘ ਮਾਨ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਕ ਵੱਡੀ ਕਾਰਵਾਈ ਕਰਦਿਆਂ 17 ਪੰਚਾਇਤ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਹ ਜ਼ਿਲ੍ਹਾ ਪਟਿਆਲਾ ਦੇ ਹਲਕਾ ਪਾਤੜਾਂ, ਸਮਾਣਾ,ਸਨੌਰ,ਪਟਿਆਲਾ ,ਨਾਭਾ ਨਾਲ ਸਬੰਧਤ ਹਨ। ਮੁਅੱਤਲੀ ਦੌਰਾਨ ਇਨ੍ਹਾਂ ਸਾਰੇ ਕਰਮਚਾਰੀਆਂ ਦਾ ਮੁੱਖ ਦਫ਼ਤਰ 'ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਪਟਿਆਲਾ' ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ ਕੀਤੀ ਮੁਲਾਕਾਤ

ਇਸ ਤੋਂ ਇਲਾਵਾ, ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਹ ਕਰਮਚਾਰੀ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 7.2 ਦੀਆਂ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਲੈਣ ਦੇ ਹੱਕਦਾਰ ਹੋਣਗੇ, ਬਸ਼ਰਤੇ ਉਹ ਇਹ ਸਰਟੀਫਿਕੇਟ ਦੇਣ ਕਿ ਉਹ ਇਸ ਦੌਰਾਨ ਕਿਸੇ ਹੋਰ ਲਾਭਕਾਰੀ ਰੋਜ਼ਗਾਰ ਜਾਂ ਕਾਰੋਬਾਰ ਵਿਚ ਨਹੀਂ ਲੱਗੇ ਹੋਏ ਹਨ। ਵਿਭਾਗ ਵੱਲੋਂ ਇਸ ਸਬੰਧੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ ਅਤੇ ਇਹ ਹੁਕਮ ਤੁਰੰਤ ਲਾਗੂ ਮੰਨੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News