20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

Monday, Apr 21, 2025 - 11:46 PM (IST)

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਬਰਨਾਲਾ (ਵਿਵੇਕ ਸਿੰਧਵਾਨੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਾਂਸਟੇਬਲ ਅਮਨਦੀਪ ਦਾ ਸਾਥੀ ਬਲਵਿੰਦਰ ਸੋਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ, ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਸਾਲ 2023 ’ਚ ਬਰਨਾਲਾ ਜ਼ਿਲੇ ਦੇ ਪਿੰਡ ਫਤਹਿਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ’ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ’ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੱਬੂ ਮਾਨ ਦੇ ਅਖਾੜੇ ’ਚ ਅਚਾਨਕ ਪੈ ਗਿਆ ਗਾਹ, ਪੁਲਸ ਨੇ ਹੁਲੜਬਾਜਾਂ ’ਤੇ ਵਰ੍ਹਾ'ਤੀਆਂ ਡਾਂਗਾਂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News