ਦਫ਼ਤਰ ''ਚ ਨਹੀਂ ਬੈਠ ਰਹੇ ਪੰਚਾਇਤ ਸਕੱਤਰ ਸਾਬ੍ਹ, ਚੋਣ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
Friday, Oct 04, 2024 - 05:30 AM (IST)

ਫਿਰੋਜ਼ਪੁਰ - ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਵਿਭਾਗ ਨੇ ਇਹ ਕਾਰਵਾਈ ਪੰਚਾਇਤ ਸਕੱਤਰ ਦੇ ਆਪਣੇ ਦਫ਼ਤਰ ਵਿਖੇ ਲੰਬੇ ਸਮੇਂ ਤੋਂ ਗੈਰ-ਹਾਜ਼ਰੀ ਕਾਰਨ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਾਰੇ ਸਰਹੱਦੀ ਪਿੰਡਾਂ ਦਾ ਚਾਰਜ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਕੋਲ ਹੈ, ਜੋ ਕਿ 27 ਸਤੰਬਰ 2024 ਤੋਂ ਬਾਅਦ ਆਪਣੇ ਦਫ਼ਤਰ ਵਿਖੇ ਨਹੀਂ ਦਿਖੇ, ਜਿਸ ਕਾਰਨ ਪੰਚਾਇਤੀ ਚੋਣਾਂ 'ਚ ਨਾਮਜ਼ਦਗੀ ਭਰਨ ਆ ਰਹੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਆਪਣੇ ਐੱਨ.ਓ.ਸੀ. ਨਹੀਂ ਮਿਲ ਰਹੇ।
ਵਿਭਾਗ ਵੱਲੋਂ ਸਮੁੱਚੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਦਫ਼ਤਰਾਂ 'ਚ ਹਾਜ਼ਰ ਰਹਿਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਪਰੰਤੂ ਇਸ ਦੇ ਬਾਵਜੂਦ ਇਨ੍ਹਾਂ ਹੁਕਮਾਂ ਨੂੰ ਅਣਦੇਖਿਆਂ ਕਰਨ ਕਾਰਨ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e