ਲਖੀਮਪੁਰ ਖੀਰੀ ''ਚ ਸ਼ਹੀਦ ਹੋਏ ਕਿਸਾਨਾਂ ਨੂੰ ਪੰਚਾਇਤਾਂ ਵੀ ਪਿੰਡ ਪੱਧਰ ''ਤੇ ਦੇਣ ਸ਼ਰਧਾਂਜਲੀ : ਮੋਫਰ

Monday, Oct 11, 2021 - 01:12 AM (IST)

ਮਾਨਸਾ (ਮਨਜੀਤ)- ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਕਤਲ ਕਰ ਦੇਣ ਵਾਲੇ ਭਾਜਪਾ ਨੇਤਾ ਦੇ ਬੇਟੇ ਨੂੰ ਕਿਸਾਨ ਜਥੇਬੰਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਸਾਂਝੇ ਰੂਪ ਵਿੱਚ ਅੰਦੋਲਨ ਕਰ ਕੇ ਗ੍ਰਿਫ਼ਤਾਰ ਕਰਵਾ ਦਿੱਤਾ ਹੈ ਕਿਸਾਨ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਜਿਸ ਕਾਰਨ ਕਾਂਗਰਸ ਪਾਰਟੀ ਵੀ ਕਿਸਾਨਾਂ ਦੇ ਨਾਲ ਰਾਜਨੀਤੀ ਤੋਂ ਉੱਪਰ ਉੱਠ ਕੇ ਅੰਦੋਲਨ ਵਿਚ ਸ਼ਾਮਲ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਕੀਤਾ। ਉਨ੍ਹਾਂ ਕਿਹਾ ਕਿ ਯੂ. ਪੀ. ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲ ਕੇ ਮਾਰ ਦੇਣ ਦੇ ਖ਼ਿਲਾਫ਼ ਕਾਂਗਰਸ ਹਾਈ ਕਮਾਂਡ ਦੀ ਪ੍ਰਿਯੰਕਾ ਗਾਂਧੀ ਵੱਲੋਂ ਆਵਾਜ਼ ਬੁਲੰਦ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਯੂ.ਪੀ. ਦੀ ਇਸ ਘਟਨਾ ਦੀ ਨਿੰਦਿਆ ਕਰਦਿਆਂ ਭੁੱਖ ਹੜਤਾਲ ਕੀਤੀ ਗਈ। ਜਿਸ ਤੋਂ ਬਾਅਦ ਯੂ.ਪੀ. ਪੁਲਸ ਵੱਲੋਂ ਭਾਜਪਾ ਨੇਤਾ ਦੇ ਬੇਟੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਵਿੱਚ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ।


ਬਿਕਰਮ ਮੋਫਰ ਨੇ ਕਿਹਾ ਕਿ ਕਾਂਗਰਸ ਪਾਰਟੀ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆਂਦੇ ਹਨ ਉਦੋਂ ਤੋਂ ਹੀ ਇਨ੍ਹਾਂ ਦਾ ਵਿਰੋਧ ਕਰ ਰਹੀ ਹੈ ਅਤੇ ਕਿਸਾਨਾਂ ਦੇ ਅੰਦੋਲਨ ਸੂਬੇ ਵਿੱਚ ਵੀ ਸ਼ਮੂਲੀਅਤ ਕੀਤੀ ਹੈ ਉਥੇ ਉਨ੍ਹਾਂ ਇਹ ਵੀ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿੱਚ ਸੈਸ਼ਨ ਬੁਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਅਤੇ ਇਨ੍ਹਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਦਾ ਫ਼ੈਸਲਾ ਲਿਆ ਗਿਆ। ਦਿੱਲੀ ਦੇ ਵੱਖ ਵੱਖ ਬਾਡਰਾਂ ਤੇ ਧਰਨਾ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਵੀ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਇਸ ਅੰਦੋਲਨ ਦੇ ਵਿਚ ਹਰ ਪ੍ਰਕਾਰ ਦੀ ਕਿਸਾਨ ਜਥੇਬੰਦੀਆਂ ਦੀ ਮਦਦ ਕੀਤੀ ਗਈ ਹੈ ਉਨ੍ਹਾਂ ਕੇਂਦਰ ਸਰਕਾਰ ਦੇ ਖਿਲਾਫ ਬੋਲਦਿਆਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਹੈ ਉਸ ਸਮੇਂ ਤੋਂ ਲੈ ਕੇ ਕਿਸਾਨ ਆਪਣੀਆਂ ਫਸਲਾਂ ਦੀ ਪਰਵਾਹ ਨਾ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਸੰਘਰਸ਼ ਕਰ ਰਹੇ ਹਨ। 


ਚੇਅਰਮੈਨ ਬਿਕਰਮ ਮੋਫਰ ਨੇ ਕਿਹਾ ਕਿ ਜਿੱਥੇ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਅੰਦੋਲਨ ਦੇ ਵਿਚ ਹਰ ਵਰਗ ਨੂੰ ਇਸ ਅੰਦੋਲਨ ਨਾਲ ਜੋੜਨ ਦੇ ਲਈ ਨੌਜਵਾਨਾਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਾਗਰੂਕ ਕਰ ਰਹੇ ਹਨ ਉਥੇ ਹੀ ਪੰਜਾਬ ਦਾ ਵਪਾਰੀ ਵਰਗ ਵੀ ਕਿਸਾਨਾਂ ਦੇ ਇਸ ਅੰਦੋਲਨ ਦੀ ਹਮਾਇਤ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਾਲ ਅੱਜ ਦੇਸ਼ ਦੀ ਅਰਥਵਿਵਸਥਾ ਵਿਗੜ ਚੁੱਕੀ ਹੈ ਜਿਸ ਕਾਰਨ ਦੇਸ਼ ਦੇ ਵਿਚ ਦਿਨੋਂ ਦਿਨ ਮਹਿੰਗਾਈ ਵਧ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਅੱਛੇ ਦਿਨ ਲੈ ਕੇ ਆਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਅੱਛੇ ਦਿਨ ਲਿਆਉਣ ਦੀ ਬਜਾਏ ਉਨ੍ਹਾਂ ਲੋਕਾਂ ਦੇ ਬੁਰੇ ਦਿਨ ਲਿਆ ਦਿੱਤੇ ਹਨ ਜਿਸ ਕਾਰਨ ਅੱਜ ਹਰ ਵਿਅਕਤੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਬੇਸ਼ੱਕ ਦੇਸ਼ ਦੇ ਵਿਚ ਪੈਟਰੋਲ ਡੀਜ਼ਲ ਅਤੇ ਖਾਣ ਪੀਣ ਦੀਆਂ ਵਸਤਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਨਾਲ ਰਸੋਈ ਗੈਸ ਦੇ ਵਿਚ ਵੀ ਕੇਂਦਰ ਸਰਕਾਰ ਨੇ ਵਾਧਾ ਕਰਕੇ ਹਰ ਆਮ ਵਿਅਕਤੀ ਨੂੰ ਨਪੀੜ ਕੇ ਰੱਖ ਦਿੱਤਾ ਹੈ।


 


Bharat Thapa

Content Editor

Related News