15 ਦਸੰਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ

11/14/2018 8:51:17 AM

ਚੰਡੀਗੜ੍ਹ (ਭੁੱਲਰ) : ਕੈਪਟਨ ਸਰਕਾਰ ਵਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਸ਼ੁਰੂ ਕਰਦੇ ਹੋਏ ਸਾਰਾ ਧਿਆਨ ਇਸ ਵੱਲ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਹਫਤੇ ਦੌਰਾਨ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਪੰਚਾਇਤ ਵਿਭਾਗ ਵਲੋਂ ਚੋਣਾਂ ਦੀਆਂ ਤਰੀਕਾਂ ਤੈਅ ਕਰਨ ਲਈ ਸੂਬੇ ਵਲੋਂ ਚੋਣ ਕਮਿਸ਼ਨ ਨੂੰ ਚਿੱਠੀ ਭੇਜੀ ਜਾ ਚੁੱਕੀ ਹੈ। 

ਪੰਚਾਇਤੀ ਚੋਣਾਂ ਦਾ ਪ੍ਰਬੰਧ ਮੁਕੰਮਲ ਹੋਣ ਦੇ ਮੱਦੇਨਜ਼ਰ 15 ਦਸੰਬਰ ਤੋਂ ਪਹਿਲਾਂ ਇਹ ਚੋਣਾਂ ਕਰਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਇਸ 10 ਤੋਂ 15 ਦਸੰਬਰ ਵਿਚਕਾਰ ਪੰਚਾਇਤੀ ਚੋਣਾਂ ਦੀ ਤਰੀਕ ਤੈਅ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਦੌਰਾਨ ਪੰਜਾਬ ਦੀਆਂ 13,000 ਤੋਂ ਜ਼ਿਆਦਾ ਪੰਚਾਇਤਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਇਨ੍ਹਾਂ ਨੂੰ ਭੰਗ ਕਰਕੇ ਸਰਕਾਰੀ ਅਧਿਕਾਰੀਆਂ ਨੂੰ ਸਰਕਾਰ ਵਲੋਂ ਪ੍ਰਸ਼ਾਸਕ ਲਾ ਦਿੱਤਾ ਗਿਆ ਸੀ, ਜੋ ਕਿ ਪੰਚਾਇਤਾਂ ਦਾ ਕੰਮ ਇਸ ਸਮੇਂ ਦੇਖ ਰਹੇ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਨੇ ਵੀ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਯੋਗ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਜਿੱਤ ਪ੍ਰਾਪਤ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ 'ਚ ਇਸ ਦਾ ਲਾਭ ਲਿਆ ਜਾ ਸਕੇ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਜ਼ੋਰ ਅਜਮਾਇਸ਼ ਹੌਲੀ ਹੋਣ ਕਾਰਨ ਇਸ ਸਮੇਂ ਕਾਂਗਰਸ ਪੰਚਾਇਤੀ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰਨ ਲਈ ਪੂਰੀ ਉਮੀਦ 'ਚ ਦਿਖਾਈ ਦੇ ਰਹੀ ਹੈ।


Babita

Content Editor

Related News