ਪੰਚਾਇਤੀ ਚੋਣਾਂ ਕਾਰਨ ਅਸਲਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਦੀ ਹਦਾਇਤ

Thursday, Dec 13, 2018 - 03:37 PM (IST)

ਪੰਚਾਇਤੀ ਚੋਣਾਂ ਕਾਰਨ ਅਸਲਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਦੀ ਹਦਾਇਤ

ਮਾਛੀਵਾੜਾ ਸਾਹਿਬ (ਟੱਕਰ) : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ ਧਰੁਵ ਦਹੀਆ ਵਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੁਲਸ ਜ਼ਿਲ੍ਹਾ ਖੰਨਾ ਅਧੀਨ ਜਿਨ੍ਹਾਂ ਵੀ ਵਿਅਕਤੀਆਂ ਕੋਲ ਅਸਲਾ ਹੈ, ਉਹ ਆਪਣੇ ਹਥਿਆਰ ਸਬੰਧਿਤ ਥਾਣਿਆਂ ਵਿਚ ਤੁਰੰਤ ਜਮ੍ਹਾਂ ਕਰਵਾ ਦੇਣ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਪੁਲਸ ਜ਼ਿਲ੍ਹਾ ਖੰਨਾ ਦੇ ਐਸ.ਪੀ ਜਸਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਹਿੰਸਕ ਕਾਰਵਾਈ ਤੋਂ ਬਚਣ ਲਈ ਇਹ ਅਸਲਾ ਥਾਣੇ 'ਚ ਜਮ੍ਹਾਂ ਕਰਾਉਣਾ ਜ਼ਰੂਰੀ ਹੈ ਜਿਸ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਸਲਾ ਧਾਰਕ ਇਸ ਹਦਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਉਨ੍ਹਾਂ ਦਾ ਅਸਲਾ ਲਾਈਸੈਂਸ ਰੱਦ ਕਰਨ ਤੋਂ ਇਲਾਵਾ ਸਖਤ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ। ਐਸ.ਪੀ ਜਸਵੀਰ ਸਿੰਘ ਨੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਕਿ ਕਿਸੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਉਹ ਆਪਣਾ ਅਸਲਾ ਤੁਰੰਤ ਥਾਣੇ 'ਚ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰ ਲੈਣ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਹ ਅਸਲਾ ਵਾਪਸ ਕਰ ਦਿੱਤਾ ਜਾਵੇਗਾ। 


author

Babita

Content Editor

Related News