ਮੰਦਰ ਦੇ ਪੁਜਾਰੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ''ਤੇ ਹੀ ਹੋਈ ਦਰਦਨਾਕ ਮੌਤ

Monday, Apr 22, 2024 - 12:31 PM (IST)

ਮੰਦਰ ਦੇ ਪੁਜਾਰੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ''ਤੇ ਹੀ ਹੋਈ ਦਰਦਨਾਕ ਮੌਤ

ਟਾਂਡਾ ਉੜਮੁੜ (ਪੰਡਿਤ)- ਹਾਈਵੇ ’ਤੇ ਪਿੰਡ ਕੁਰਾਲਾ ਨੇੜੇ ਅੱਜ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜੋ ਦੱਸਿਆ ਜਾ ਰਿਹਾ ਹੈ ਕਿਸੇ ਪਿੰਡ ਦੇ ਮੰਦਰ ਵਿਚ ਪੁਜਾਰੀ ਸੀ। ਹਾਦਸਾ 7 ਵਜੇ ਦੇ ਕਰੀਬ ਵਾਪਰਿਆ, ਜਦੋਂ ਪਿੰਡ ਕੁਰਾਲਾ ਨੇੜੇ ਮੋਟਰਸਾਈਕਲ ਸਵਾਰ ਵਿਜੇ ਕੁਮਾਰ ਸ਼ੁਕਲਾ ਪੁੱਤਰ ਜਗਦੀਸ਼ ਪ੍ਰਸਾਦ ਸ਼ੁਕਲਾ ਵਾਸੀ ਫੱਤੂ ਬਰਕਤ (ਗੁਰਦਾਸਪੁਰ) ਵਿਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ 'ਚ ਖਿੱਚੋਤਾਣ ਜਾਰੀ! MLA ਵਿਕਰਮਜੀਤ ਚੌਧਰੀ ਨੇ ਫ਼ਿਰ ਵਿੰਨ੍ਹਿਆ ਚਰਨਜੀਤ ਚੰਨੀ 'ਤੇ ਨਿਸ਼ਾਨਾ

ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ, ਪੰਕਜ ਅਤੇ ਅਰਵਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਮੋਟਰਸਾਈਕਲ ਨੂੰ ਸੜਕ ਤੋਂ ਹਟਾਇਆ। ਟਾਂਡਾ ਪੁਲਸ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟੱਕਰ ਮਾਰਨ ਵਾਲੇ ਵਾਹਨ ਦੀ ਤਲਾਸ਼ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News