ਪਨਗ੍ਰੇਨ ਵਲੋਂ ਮੁੱਖ ਮੰਤਰੀ ਰਾਹਤ ਫੰਡ ''ਚ 21,43,925 ਰੁਪਏ ਦਾ ਯੋਗਦਾਨ

Friday, Apr 10, 2020 - 11:28 PM (IST)

ਪਨਗ੍ਰੇਨ ਵਲੋਂ ਮੁੱਖ ਮੰਤਰੀ ਰਾਹਤ ਫੰਡ ''ਚ 21,43,925 ਰੁਪਏ ਦਾ ਯੋਗਦਾਨ

ਚੰਡੀਗੜ੍ਹ, (ਸ਼ਰਮਾ)— ਪਨਗ੍ਰੇਨ ਪੰਜਾਬ ਦੇ ਮੁਲਾਜ਼ਮਾਂ ਨੇ ਸ਼ੁੱਕਰਵਾਰ ਕੋਵਿਡ-19 ਮਹਾਮਾਰੀ ਨਾਲ ਟਾਕਰੇ ਲਈ 21,43,925 ਲੱਖ ਰੁਪਏ ਮੁੱਖ ਮੰਤਰੀ ਕੋਰੋਨਾ ਵਾਇਰਸ ਰਾਹਤ ਫੰਡ 'ਚ ਦਾਨ ਕੀਤੇ ਹਨ। ਇਹ ਜਾਣਕਾਰੀ ਸ਼ੁੱਕਰਵਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰਾਂ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਉਨ੍ਹਾਂ ਪੰਜਾਬ 'ਚ ਵਸਦੇ ਭੈਣਾਂ ਤੇ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਸਰਕਾਰ ਦੀ ਇਸ ਮੁਸ਼ਕਲ ਘੜੀ 'ਚ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਤਾਂ ਜੋ ਮੌਜੂਦਾ ਸਥਿਤੀ ਕਾਰਣ ਔਖ ਮਹਿਸੂਸ ਕਰ ਰਹੇ ਲੋਕਾਂ ਦੀ ਲੰਮੇ ਸਮੇਂ ਲਈ ਮਦਦ ਕੀਤੀ ਜਾ ਸਕੇ।


author

KamalJeet Singh

Content Editor

Related News