ਹਾਜੀਪੁਰ ਦੀ ਕਿਲਾ ਕਲੋਨੀ ’ਚ ਗੈਸ ਸਿਲੰਡਰ ਫਟਣ ਕਾਰਨ ਮਚੀ ਦਹਿਸ਼ਤ
Saturday, Jan 17, 2026 - 07:59 PM (IST)
ਹਾਜੀਪੁਰ/ਮੁਕੇਰੀਆਂ (ਵਰਿੰਦਰ ਪੰਡਿਤ) : ਮੁਕੇਰੀਆਂ ਦੇ ਨਜ਼ਦੀਕੀ ਕਸਬਾ ਹਾਜੀਪੁਰ ਦੀ ਕਿਲਾ ਕਲੋਨੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਥੋਂ ਦੇ ਇੱਕ ਘਰ ਵਿੱਚ ਅਚਾਨਕ ਗੈਸ ਸਿਲੰਡਰ ਫਟ ਗਿਆ। ਇਹ ਹਾਦਸਾ ਕਲੋਨੀ ਦੇ ਨਿਵਾਸੀ ਸ਼ਕਤੀ ਗਰ ਪੁੱਤਰ ਅਬਦੁੱਲਾ ਗਰ ਦੇ ਘਰ ਵਾਪਰਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਲੋਕਾਂ ਵਿੱਚ ਭਾਜੜਾਂ ਪੈ ਗਈਆਂ।
ਪੁਲਸ ਤੇ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਪਾਇਆ ਅੱਗ ’ਤੇ ਕਾਬੂ
ਘਟਨਾ ਦੀ ਜਾਣਕਾਰੀ ਮਿਲਦੇ ਹੀ ਹਾਜੀਪੁਰ ਪੁਲਸ ਹਰਕਤ ਵਿੱਚ ਆ ਗਈ। ਥਾਣਾ ਹਾਜੀਪੁਰ ਦੇ ਐਸ.ਐਚ.ਓ. (SHO) ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਹੈਲਪਲਾਈਨ ਨੰਬਰ 112 ਰਾਹੀਂ ਸ਼ਿਕਾਇਤ ਮਿਲੀ ਸੀ ਕਿ ਕਿਲਾ ਕਲੋਨੀ ਵਿੱਚ ਇੱਕ ਘਰ ਅੰਦਰ ਸਿਲੰਡਰ ਫਟਿਆ ਹੈ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ।
ਕੋਈ ਜਾਨੀ ਨੁਕਸਾਨ ਨਹੀਂ, ਜਾਂਚ ਜਾਰੀ
ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਘਰ ਦੇ ਅੰਦਰ ਪਿਆ ਸਮਾਨ ਸੜਨ ਕਾਰਨ ਕਾਫੀ ਮਾਲੀ ਨੁਕਸਾਨ ਹੋਣ ਦੀ ਖ਼ਬਰ ਹੈ। ਐਸ.ਐਚ.ਓ. ਹਰਪ੍ਰੇਮ ਸਿੰਘ ਅਨੁਸਾਰ ਫਿਲਹਾਲ ਹਾਲਾਤ ਕੰਟਰੋਲ ਵਿੱਚ ਹਨ। ਪੁਲਸ ਵੱਲੋਂ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਸਿਲੰਡਰ ਫਟਣ ਦੇ ਅਸਲ ਕਾਰਨ ਕੀ ਸਨ ਅਤੇ ਇਹ ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
