ਪੰਜਾਬ ਦੇ ਸਰਹੱਦੀ ਪਿੰਡ ''ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ ''ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ ''ਚ ਜੁੱਟੀ
Sunday, Jul 05, 2026 - 03:03 PM (IST)
ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਰਾਏਪੁਰ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਪਿੰਡ ਦੇ ਨਾਲ ਲੱਗਦੇ ਖੇਤਾਂ 'ਚੋਂ ਇੱਕ ਬੰਬ ਵਰਗੀ ਚੀਜ਼ ਮਿਲੀ ਹੈ। ਬੰਬ ਵਰਗੀ ਚੀਜ਼ ਇੱਕ ਪੁਰਾਣਾ ਰਾਕੇਟ ਲਾਂਚਰ ਜਾਪਦਾ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
ਜਾਣਕਾਰੀ ਅਨੁਸਾਰ ਜਦ ਖੇਤਾਂ ਵਿਚ ਪ੍ਰਵਾਸੀ ਕੰਮ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਪੁਰਾਣੇ ਬੰਬ ਨਮੂਨਾ ਚੀਜ਼ ਵੇਖਣ ਨੂੰ ਮਿਲੀ, ਜਿਨਾਂ ਵੱਲੋਂ ਤੁਰੰਤ ਆਪਣੇ ਮਾਲਕ ਨੂੰ ਸੂਚਿਤ ਕੀਤਾ। ਜਦੋਂ ਉਹ ਮੌਕੇ 'ਤੇ ਪਹੁੰਚਿਆ, ਤਾਂ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਵਰਗੀ ਚੀਜ਼ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਵਰਤੀ ਗਈ ਜਾਪਦੀ ਹੈ ਅਤੇ ਇਹ ਇੱਕ ਪੁਰਾਣਾ ਰਾਕੇਟ ਲਾਂਚਰ ਜਾਪਦਾ ਹੈ, ਜਿਸਦੀ ਅਜੇ ਪੁਸ਼ਟੀ ਨਹੀਂ ਹੋਈ ਹੈ।ਫੌਜ ਦੇ ਅਧਿਕਾਰੀਆਂ ਵੱਲੋਂ ਹੀ ਇਸ ਗੱਲ ਦੀ ਪੁਸ਼ਟੀ ਹੋਵੇਗੀ ਕਿ ਇਹ ਅਸਲ ਵਿੱਚ ਬੰਬ ਹੈ ਜਾਂ ਬੰਬ ਵਰਗੀ ਵਸਤੂ ਹੈ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਦੂਜੇ ਪਾਸੇ ਪਿੰਡ ਦੇ ਸਰਪੰਚ ਨੇ ਕਿਹਾ ਕਿ ਖੇਤ ਦੇ ਮਾਲਕ ਨੇ ਖੇਤਾਂ ਨੂੰ ਸਾਫ਼ ਕਰਨ ਲਈ ਕੁਝ ਲੋਕਾਂ ਨੂੰ ਕੰਮ 'ਤੇ ਰੱਖਿਆ ਸੀ। ਬਾਅਦ ਵਿੱਚ, ਜਦੋਂ ਉਨ੍ਹਾਂ ਨੇ ਖੇਤ ਦੇ ਵਿਚਕਾਰ ਜ਼ਮੀਨ ਵਿੱਚ ਇੱਕ ਲੋਹੇ ਦੀ ਵਸਤੂ ਦੱਬੀ ਹੋਈ ਦੇਖੀ, ਤਾਂ ਉਨ੍ਹਾਂ ਨੇ ਇਸਨੂੰ ਪੁੱਟ ਦਿੱਤਾ, ਅਤੇ ਇਹ ਬੰਬ ਵਰਗੀ ਵਸਤੂ ਲੱਗ ਰਹੀ ਸੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਇਹ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਵਰਤਿਆ ਗਿਆ ਇੱਕ ਪੁਰਾਣਾ ਰਾਕੇਟ ਲਾਂਚਰ ਜਾਪਦਾ ਹੈ, ਪੁਲਸ ਅਤੇ ਹੋਰ ਵੱਖ-ਵੱਖ ਟੀਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਸਾਫ ਹੋਵੇਗਾ ਕਿ ਇਹ ਕੋਈ ਬੰਬ ਵਰਗੀ ਚੀਜ਼ ਹੈ ਜਾਂ ਕੁਝ ਹੋਰ ਆ, ਇਹ ਜਾਂਚ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
