ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ

Wednesday, May 21, 2025 - 04:03 PM (IST)

ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ

ਪਟਨਾ ਸਾਹਿਬ/ਅੰਮ੍ਰਿਤਸਰ : ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਜਾਰੀ ਹੁਕਮਨਾਮੇ ਵਿਚ ਆਖਿਆ ਗਿਆ ਹੈ ਕਿ ਜੇਥਦਾਰ ਨੂੰ ਸਿਆਸੀਘਟਨਾਕ੍ਰਮ ਦੇ ਚੱਲਦੇ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ। 

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਐਡਵਾਈਜ਼ਰੀ

ਹੁਕਮਨਾਮੇ ਵਿਚ ਇਹ ਵੀ ਆਖਿਆ ਗਿਆ ਹੈ ਕਿ ਆਪੋ-ਥਾਪੀ ਜਥੇਦਾਰ ਨੂੰ ਪੰਥ ਨੇ ਨਕਾਰ ਦਿੱਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਮਾਹੌਲ ਦੇਖ ਸਾਰੇ ਪਿੰਡ ਨੇ ਕਰ 'ਤਾ ਵੱਡਾ ਐਲਾਨ

 


author

Gurminder Singh

Content Editor

Related News