ਐੱਸ. ਜੀ. ਪੀ. ਸੀ. ਸਪੱਸ਼ਟ ਕਰੇ ਕਿੱਥੇ ਹਨ ਲਾਪਤਾ 328 ਸਰੂਪ : ਪੰਜ ਸਿੰਘ ਸਾਹਿਬਾਨ

10/26/2020 8:20:50 PM

ਲੁਧਿਆਣਾ (ਸਲੂਜਾ) : ਪੰਜ ਸਿੰਘ ਸਾਹਿਬਾਨਾਂ ਭਾਈ ਬਲਬੀਰ ਸਿੰਘ ਅਰਦਾਸੀਆ, ਭਾਈ ਮੇਜਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਕੋਮਲ ਸਿੰਘ ਅਤੇ ਭਾਈ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਗੁਰੂ ਦੀ ਸੰਗਤ ਇਹ ਮੰਗ ਕਰਦੀ ਆ ਰਹੀ ਹੈ ਕਿ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿੱਥੇ ਹਨ। ਇਸ ਬਾਰੇ ਐੱਸ. ਜੀ. ਪੀ. ਸੀ. ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਇਸ ਵਿਸ਼ੇ 'ਤੇ ਦਿਨੋ-ਦਿਨ ਵੱਧ ਰਿਹਾ ਵਿਵਾਦ ਖ਼ਤਮ ਹੋ ਸਕੇ।

ਇਹ ਵੀ ਪੜ੍ਹੋ :  'ਪਦਮ ਭੂਸ਼ਣ' ਵਾਪਸ ਕਰਨ ਦੀ ਮੰਗ 'ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

ਇਨ੍ਹਾਂ ਪੰਜ ਸਿੰਘ ਸਾਹਿਬਾਨਾਂ ਨੇ ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਕੈਂਪਸ ਵਿਚ ਹੋਈ ਝੜਪ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਇਹ ਸੁਝਾਅ ਦਿੱਤਾ ਕਿ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨ, ਐੱਸ. ਜੀ. ਪੀ. ਸੀ. ਅਤੇ ਸੰਗਤਾਂ ਨੂੰ ਮਿਲ ਕੇ ਇਸ ਵਿਵਾਦ ਦੇ ਨਿਪਟਾਰੇ ਲਈ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ।

ਇਹ ਵੀ ਪੜ੍ਹੋ :  ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਐੱਸ. ਆਈ. ਟੀ. ਅੱਗੇ ਪੇਸ਼

ਉਨ੍ਹਾਂ ਇਸ ਗੱਲ 'ਤੇ ਵੀ ਅਫਸੋਸ ਜਤਾਇਆ ਕਿ ਸਿੱਖ ਪੰਥ ਨੂੰ ਸੇਧ ਦੇਣ ਵਾਲੇ ਪੰਥਕ ਲੀਡਰ ਪੰਥਕ ਰਿਵਾਇਤਾਂ ਦੇ ਉਲਟ ਅਜਿਹੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਪਿਛਲੇ ਸਮੇਂ ਦੌਰਾਨ ਵੱਖ-ਵੱਖ ਤਰ੍ਹਾਂ ਦੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਇਸ ਵਿਸ਼ੇ 'ਤੇ ਸਮੁੱਚੀ ਸਿੱਖ ਕੌਮ ਤੇ ਪੰਥਕ ਲੀਡਰਾਂ ਨੂੰ ਵਿਚਾਰ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ :  ਧਰਮਸੌਤ ਵਲੋਂ ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦਾ ਅਕਾਲੀ ਦਲ ਵਲੋਂ ਗੰਭੀਰ ਨੋਟਿਸ


Gurminder Singh

Content Editor

Related News