ਇਸ ਦਿਨ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

Tuesday, Aug 06, 2024 - 06:24 PM (IST)

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 30 ਅਗਸਤ 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਮੁਕੱਰਰ ਹੋਈ ਹੈ, ਜਿਸ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ

ਸੂਤਰਾਂ ਮੁਤਾਬਕ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ 'ਤੇ ਵੀ ਕੋਈ ਫ਼ੈਸਲਾ ਆ ਸਕਦਾ ਹੈ। ਸਮੁੱਚੇ ਸਿੱਖ ਪੰਥ ਦੀਆਂ ਨਜ਼ਰੀਆਂ ਸਿੰਘ ਸਾਹਿਬਾਨ ਦੀ ਇਕੱਤਰਤਾ 'ਤੇ ਬਣੀਆਂ ਹੋਈਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News