ਪੰਜ ਸਿੰਘ ਸਾਹਿਬਾਨ ਨੇ ਜਾਰੀ ਕੀਤਾ ਗੁਰਮਤਾ, ਲਾਵਾਂ-ਫੇਰਿਆਂ ਮੌਕੇ ਲੜਕੀ ਦੇ ਲਹਿੰਗਾ ਪਹਿਨਣ ’ਤੇ ਲਗਾਈ ਰੋਕ

12/16/2023 6:30:00 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਂਦੇੜ ਦੇ ਪੰਜ ਪਿਆਰੇ ਸਾਹਿਬਾਨ ਨੇ ਆਨੰਦ ਕਾਰਜਾਂ ਲਈ ਸਿੱਖ ਸੰਗਤ ਲਈ ਗੁਰਮਤਾ ਜਾਰੀ ਕੀਤਾ ਹੈ। ਜਥੇਦਾਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਨੰਦ ਕਾਰਜ ਦੌਰਾਨ ਬੱਚੀ ਭਾਰੀ ਲਹਿੰਗਾ ਨਾ ਪਹਿਨਾ ਕੇ ਸਗੋਂ ਸਿਰਫ ਸਲਵਾਰ ਕਮੀਜ਼ ਦਾ ਸਾਦਾ ਪਹਿਰਾਵਾ ਪਹਿਨਾਇਆ ਜਾਵੇ ਅਤੇ ਲਾਵਾਂ ਫੇਰੇ ਲੈਣ ਲਈ ਲਿਆਂਦੇ ਸਮੇਂ ਗੁਰੂ ਸਾਹਿਬ ਜੀ ਦੀ ਹਾਜ਼ਰੀ ’ਚ ਬੱਚੀ ਦੇ ਉਪਰ ਚੁੰਨੀ ਜਾਂ ਫੁਲਕਾਰੀ ਤਾਣ ਕੇ ਨਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਭਾਰੀ ਲਹਿੰਗਾ ਪਾਉਣ ਕਾਰਣ ਆਨੰਦ ਕਾਰਜ ਦੌਰਾਨ ਗੁਰੂ ਸਾਹਿਬ ਅੱਗੇ ਮੱਥਾ ਟੇਕਣ ਸਮੇਂ ਲੜਕੀ ਨੂੰ ਕਾਫੀ ਪਰੇਸ਼ਾਨੀ ਆਉਂਦੀ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵਲੋਂ ਪੰਥ ਤੋਂ ਮੰਗੀ ਗਈ ਮੁਆਫ਼ੀ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਜਥੇਦਾਰ ਨੇ ਕਿਹਾ ਕਿ ਇਹ ਵੀ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਵਿਆਹ ਦੇ ਕਾਰਡਾਂ ’ਚ ਲਾੜਾ-ਲਾੜੀ ਦੇ ਨਾਂ ਨਾਲ ਸਿੰਘ ਜਾਂ ਕੌਰ ਨਹੀਂ ਲਿਖਿਆ ਹੁੰਦਾ। ਸਿੱਖ ਸਹੁ-ਰੀਤਾਂ ਅਨੁਸਾਰ ਇਹ ਲਾਜ਼ਮੀ ਕਰ ਦਿੱਤਾ ਗਿਆ ਕਿ ਵਿਆਹ ਵਾਲੇ ਕਾਰਡ ’ਚ ਲਾੜਾ-ਲਾੜੀ ਦੇ ਨਾਂ ਨਾਲ ‘ਸਿੰਘ’ ਤੇ ‘ਕੌਰ’ ਜ਼ਰੂਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਦੌਰਾਨ ਬੇਲੋੜੇ ਖਰਚੇ ਤੇ ਬੇਲੋੜੇ ਪ੍ਰਦਰਸ਼ਨ ਨੂੰ ਰੋਕਣ ਲਈ ਇਹ ਸਖ਼ਤ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿੱਖ ਇਹ ਗੁਰਮਤਾ ਨਹੀਂ ਮੰਨਦਾ ਤਾਂ ਉਸ ’ਤੇ ਪੰਥਕ ਰਿਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਖ਼ਤਰਨਾਕ ਗੈਂਗਸਟਰ ਦਾ ਐਨਕਾਊਂਟਰ, ਸੀ. ਆਈ. ਏ. ਪੁਲਸ ਨੇ ਸਾਂਭਿਆ ਮੋਰਚਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News