ਪੰਜਾਬ ਯੂਨੀਵਰਸਿਟੀ ਨੇ 9, 10 ਅਤੇ 12 ਮਈ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ
Friday, May 09, 2025 - 01:21 AM (IST)

ਲੁਧਿਆਣਾ, (ਵਿੱਕੀ)- ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੀ ਜੰਗ ਦੇ ਮੱਦੇਨਜ਼ਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 9, 10 ਅਤੇ 12 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ।
ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਲਿਆ ਗਿਆ ਹੈ। ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ 3 ਦਿਨਾਂ ਲਈ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ।