ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ : MP ਸਾਹਨੀ

Friday, Jan 03, 2025 - 07:59 PM (IST)

ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ : MP ਸਾਹਨੀ

ਜਲੰਧਰ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਬਿਨਾ ਦੇਰੀ ਦੇ ਕਰਵਾਈਆਂ ਜਾਣ। 

ਡਾ: ਸਾਹਨੀ ਨੇ ਦੱਸਿਆ ਕਿ ਚੁਣੀ ਹੋਈ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਖਤਮ ਹੋ ਚੁੱਕਾ ਹੈ ਅਤੇ ਸਿੰਡੀਕੇਟ ਦਾ ਕਾਰਜਕਾਲ ਵੀ 31 ਦਸੰਬਰ 2024 ਨੂੰ ਖਤਮ ਹੋ ਗਿਆ ਹੈ। ਡਾ: ਸਾਹਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਬਿਨਾਂ ਕਿਸੇ ਬੋਰਡ ਆਫ਼ ਗਵਰਨਰ ਦੇ ਚੱਲ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਪਿਛਲੇ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ | ਡਾ: ਸਾਹਨੀ ਨੇ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦਾ ਢਾਂਚਾ, ਜਿਸ ਵਿੱਚ ਪੰਜਾਬ ਇੱਕ ਮਹੱਤਵਪੂਰਨ ਹਿੱਸੇਦਾਰ ਹੈ, ਨੂੰ ਬਦਲਿਆ ਨਹੀਂ ਜਾਣਾ ਚਾਹੀਦਾ, ਜਿਵੇਂ ਕਿ ਸਿੱਖਿਆ ਮੰਤਰੀ ਨੇ 3 ਅਗਸਤ, 2024 ਨੂੰ ਸੰਸਦ ਵਿੱਚ ਪਹਿਲਾਂ ਹੀ ਭਰੋਸਾ ਦਿੱਤਾ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ਜਗ ਬਾਣੀਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Baljit Singh

Content Editor

Related News