ਵਿਦੇਸ਼ ’ਚ ਬੈਠੇ ਅੱਤਵਾਦੀ ਪੰਨੂ ਨੇ ਗ੍ਰਹਿ ਮੰਤਰੀ ਸ਼ਾਹ ਅਤੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਧਮਕੀ
Saturday, Mar 04, 2023 - 10:27 PM (IST)
ਅੰਮ੍ਰਿਤਸਰ (ਸੰਜੀਵ)-ਵਿਦੇਸ਼ ’ਚ ਬੈਠੇ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਤੋਂ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ, ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਖਾਲਿਸਤਾਨ ਦੇ ਸਮਰਥਨ ’ਚ ਪੋਸਟਰ ਲਾ ਕੇ ‘ਜੀ-20 ਸੰਮੇਲਨ ’ਚ ਦੇਸ਼ਾਂ ਦੇ ਨੁਮਾਇੰਦਿਆਂ ਦਾ ਪੰਜਾਬ ’ਚ ਸਵਾਗਤ’ ਵਰਗੇ ਨਾਅਰੇ ਵੀ ਲਾਏ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਪੰਨੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦੇ ਕੇ ਸਿਆਸੀ ਹਲਕਿਆਂ ’ਚ ਖਲਬਲੀ ਮਚਾ ਦਿੱਤੀ ਹੈ। ਇਕ ਪਾਸੇ ਪੰਜਾਬ ਸਰਕਾਰ ਜੀ-20 ਕਾਨਫਰੰਸ ਦੀਆਂ ਤਿਆਰੀਆਂ ’ਚ ਲੱਗੀ ਹੋਈ ਹੈ, ਦੂਜੇ ਪਾਸੇ ਪੰਨੂ ਦੀ ਧਮਕੀ ਨੇ ਦੇਸ਼ ਅਤੇ ਸੂਬੇ ਦੀਆਂ ਖੁਫ਼ੀਆ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਅੱਤਵਾਦੀ ਪੰਨੂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਪੰਜਾਬ ਦੇ ਸੈਂਕੜੇ ਘਰਾਂ ’ਚ ਪੁਲਸ ਭੇਜ ਕੇ ਉਸ ਦਾ ਅਪਮਾਨ ਕੀਤਾ ਹੈ। ਪੰਜਾਬ ਦੇ ਹਰ ਘਰ ’ਚ ਬਾਰੂਦ ਤਿਆਰ ਹੋ ਰਿਹਾ ਹੈ, ਜੋ ਉਸ ਦੇ ਇਸ਼ਾਰੇ ’ਤੇ ਫਟੇਗਾ, ਜਿਸ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਸਿਆਸੀ ਮੌਤ ਤੈਅ ਹੈ।
ਇਹ ਖ਼ਬਰ ਵੀ ਪੜ੍ਹੋ : ਸੋਨਾ ਖ਼ਰੀਦਣ ਦੇ ਨਿਯਮਾਂ ’ਚ ਵੱਡਾ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਪੜ੍ਹੋ Top 10
ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ
ਅੱਤਵਾਦੀ ਪੰਨੂ ਦੀ ਧਮਕੀ ਨੇ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਕ ਪਾਸੇ ਪੰਜਾਬ ਸਰਕਾਰ 15 ਜਾਂ 16 ਮਾਰਚ ਨੂੰ ਹੋਣ ਵਾਲੇ ਜੀ-20 ਸਿਖਰ ਸੰਮੇਲਨ ਡੈਲੀਗੇਟਾਂ ਦੀ ਮੀਟਿੰਗ ਦੀਆਂ ਤਿਆਰੀਆਂ ’ਚ ਲੱਗੀ ਹੋਈ ਹੈ, ਦੂਜੇ ਪਾਸੇ ਅਜਿਹੀਆਂ ਧਮਕੀਆਂ ਕਿਤੇ ਨਾ ਕਿਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੇਂਦਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੰਜਾਬ ’ਚ ਅੰਮ੍ਰਿਤਸਰ ’ਚ 50 ਕੇਂਦਰੀ ਸੰਸਦੀ ਸੁਰੱਖਿਆ ਬਲਾਂ ਨੂੰ ਬੁਲਾਇਆ ਗਿਆ ਹੈ, ਜਿਨ੍ਹਾਂ ’ਚ 8 ਆਰ. ਪੀ. ਐੱਫ., 10 ਸੀ. ਆਰ. ਪੀ. ਐੱਫ., 12 ਬੀ. ਐੱਸ. ਐੱਫ., 10 ਆਈ. ਟੀ. ਬੀ. ਪੀ., 10 ਐੱਸ. ਐੱਸ. ਬੀ. ਦੀਆਂ ਟੁਕੜੀਆਂ ਸ਼ਾਮਲ ਹੋਣਗੀਆਂ। ਇੰਨੀ ਭਾਰੀ ਸੁਰੱਖਿਆ ਫੋਰਸ ਜੀ-20 ਕਾਨਫਰੰਸ ਦੌਰਾਨ ਅੰਮ੍ਰਿਤਸਰ ’ਚ ਰਹੇਗੀ।
ਇਹ ਖ਼ਬਰ ਵੀ ਪੜ੍ਹੋ : ਹੋਲੇ ਮਹੱਲੇ ਦੇ ਮੱਦੇਨਜ਼ਰ ਨੱਕੀਆਂ ਟੋਲ ਪਲਾਜ਼ਾ ਬੰਦ, 8 ਮਾਰਚ ਤਕ ਮੁਫ਼ਤ ਲੰਘਣਗੇ ਵਾਹਨ
ਪੰਨੂ ਨੇ ਨੌਜਵਾਨਾਂ ਨੂੰ ਇਕੱਠੇ ਹੋਣ ਦਾ ਦਿੱਤਾ ਸੁਨੇਹਾ
ਸੂਬੇ ਵਿਚ 15 ਅਤੇ 16 ਮਾਰਚ ਨੂੰ ਹੋਣ ਵਾਲੀ ਜੀ-20 ਸਿਖਰ ਸੰਮੇਲਨ ਦੇ ਸਬੰਧ ’ਚ ਪੰਨੂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਦੇਸ਼-ਵਿਦੇਸ਼ ਤੋਂ ਆਏ ਡੈਲੀਗੇਟਾਂ ਨੂੰ ਖਾਲਿਸਤਾਨ ਦਾ ਸੁਨੇਹਾ ਦੇਣ। ਹੁਣ ਦੇਖਣਾ ਇਹ ਹੋਵੇਗਾ ਕਿ ਵਿਦੇਸ਼ਾਂ ’ਚ ਬੈਠ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਧਮਕੀਆਂ ਦੇਣ ਵਾਲੇ ਪੰਨੂ ਕਿਸ ਹੱਦ ਤੱਕ ਆਪਣਾ ਪ੍ਰਭਾਵ ਦਿਖਾਉਂਦੇ ਹਨ।