ਭਾਰਤ ਨੂੰ ਟੁਕੜਿਆਂ 'ਚ ਵੰਡਣ ਲਈ ਪੰਨੂ ਨੇ ਦਿੱਤੀ ਬੰਬ ਬਣਾਉਣ ਦੀ ਧਮਕੀ

Tuesday, Aug 19, 2025 - 07:56 AM (IST)

ਭਾਰਤ ਨੂੰ ਟੁਕੜਿਆਂ 'ਚ ਵੰਡਣ ਲਈ ਪੰਨੂ ਨੇ ਦਿੱਤੀ ਬੰਬ ਬਣਾਉਣ ਦੀ ਧਮਕੀ

ਅੰਮ੍ਰਿਤਸਰ (ਆਰ. ਗਿੱਲ) - ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭਾਰਤ ਵਿਰੁੱਧ ਜ਼ਹਿਰ ਉਗਲਿਆ ਅਤੇ ਵਾਸ਼ਿੰਗਟਨ ਡੀ. ਸੀ. ਵਿਚ ਅਖੌਤੀ ਖਾਲਿਸਤਾਨ ਰੈਫਰੈਂਡਮ ਆਯੋਜਿਤ ਕੀਤਾ। ਇਸ ਦੌਰਾਨ ਉਸ ਨੇ ਇਕ ਵੀਡੀਓ ਜਾਰੀ ਕਰ ਕੇ ਦਾਅਵਾ ਕੀਤਾ ਕਿ ਉਹ ਭਾਰਤ ਨੂੰ ਟੁਕੜਿਆਂ ਵਿਚ ਵੰਡਣ ਅਤੇ ਦਿੱਲੀ ਨੂੰ ਖਾਲਿਸਤਾਨ ਦਾ ਹਿੱਸਾ ਬਣਾਉਣ ਲਈ ਬੰਬ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਸਿੱਖ ਫਾਰ ਜਸਟਿਸ ਸੰਗਠਨ ਦੇ ਮੁਖੀ ਪੰਨੂ ਨੇ ਆਪਣੀ ਵੀਡੀਓ ਵਿਚ ਇਕ ਭੜਕਾਊ ਬਿਆਨ ਦਿੰਦੇ ਹੋਏ ਕਿਹਾ ਕਿ ਅਸੀਂ ਭਾਰਤ ਨੂੰ ਤਬਾਹ ਕਰ ਦੇਵਾਂਗੇ ਅਤੇ ਦਿੱਲੀ ਨੂੰ ਖਾਲਿਸਤਾਨ ਦੀ ਰਾਜਧਾਨੀ ਬਣਾ ਦੇਵਾਂਗੇ। 

ਪੜ੍ਹੋ ਇਹ ਵੀ - ਅੱਜ ਵੀ ਬੰਦ ਸਕੂਲ-ਕਾਲਜ, IMD ਵਲੋਂ ਰੈੱਡ ਅਲਰਟ ਜਾਰੀ

ਉਸ ਨੇ ਦਾਅਵਾ ਕੀਤਾ ਕਿ ਉਸ ਦੀ ਸੰਸਥਾ ਨੇ ਵਾਸ਼ਿੰਗਟਨ ਵਿਚ ਰੈਫਰੈਂਡਮ ਰਾਹੀਂ ਸਿੱਖ ਭਾਈਚਾਰੇ ਤੋਂ ਸਮੱਰਥਨ ਇਕੱਠਾ ਕੀਤਾ ਹੈ। ਹਾਲਾਂਕਿ ਇਸ ਰੇਫਰੈਂਡਮ ਦੀਆਂ ਤਸਵੀਰਾਂ ਵਿਚ ਖਾਲੀ ਕੁਰਸੀਆਂ ਅਤੇ ਸੀਮਤ ਗਿਣਤੀ ਵਿਚ ਲੋਕ ਦਿਖਾਈ ਦਿੱਤੇ, ਜਿਸ ਨਾਲ ਇਸ ਦੇ ਪ੍ਰਭਾਵ ਬਾਰੇ ਸਵਾਲ ਖੜ੍ਹੇ ਹੋਏ। ਪੰਨੂ ਦੀਆਂ ਸਰਗਰਮੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤ ਸਰਕਾਰ ਨੇ ਉਸ ਨੂੰ ਪਹਿਲਾਂ ਹੀ ਗੈਰ-ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ (ਯੂ. ਏ. ਪੀ. ਏ.) ਤਹਿਤ ਅੱਤਵਾਦੀ ਐਲਾਨ ਕਰ ਦਿੱਤਾ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਪੰਨੂ ਖ਼ਿਲਾਫ਼ 6 ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਜਿਸ ਵਿਚ ਭਾਰਤ ਵਿਰੋਧੀ ਸਾਜ਼ਿਸ਼ਾਂ ਅਤੇ ਖਾਲਿਸਤਾਨ ਪੱਖੀ ਸਰਗਰਮੀਆਂ ਸ਼ਾਮਲ ਹਨ। 

ਪੜ੍ਹੋ ਇਹ ਵੀ - ਸਸਤਾ ਹੋ ਗਿਆ ਸੋਨਾ! ਗਹਿਣੇ ਖਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ

ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿਚ ਉਸ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਪੰਨੂ ਦੀ ਇਸ ਤਾਜ਼ਾ ਧਮਕੀ ਨੇ ਭਾਰਤ ਵਿਚ ਸੁਰੱਖਿਆ ਚਿੰਤਾਵਾਂ ਵਧਾ ਦਿੱਤੀਆਂ ਹਨ। ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਇਸ਼ਾਰੇ ’ਤੇ ਭਾਰਤ ਵਿਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਪੰਨੂ ਦੇ ਦਾਅਵਿਆਂ ਨੂੰ ‘ਨਿਰਆਧਾਰ ਅਤੇ ਗੈਰ-ਵਾਜਬ’ ਕਰਾਰ ਦਿੱਤਾ ਅਤੇ ਕਿਹਾ ਕਿ ਉਸ ਦਾ ਸੰਗਠਨ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਲਈ ਕੰਮ ਕਰ ਰਿਹਾ ਹੈ।

ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News