ਲਾਪਤਾ 328 ਸਰੂਪਾਂ ਦੇ ਇਨਸਾਫ਼ ਲਈ ਪੰਥਕ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ, ਕਿਹਾ- ਸੰਘਰਸ਼ ਜਾਰੀ ਰਹੇਗਾ

11/04/2022 9:18:53 PM

ਅੰਮ੍ਰਿਤਸਰ (ਅਨਜਾਣ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਪਤਾ ਕੀਤੇ 328 ਪਾਵਨ ਸਰੂਪਾਂ ਦੇ ਇਨਸਾਫ਼ ਅਤੇ ਦੋਸ਼ੀਆਂ ’ਤੇ ਪਰਚੇ ਦਰਜੇ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸਾ ਦੀ ਅਗਵਾਈ ’ਚ ਪੰਥਕ ਜਥੇਬੰਦੀਆਂ ਵੱਲੋਂ ਭੰਡਾਰੀ ਪੁਲ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਕੀਤਾ ਗਿਆ। ਮਾਰਚ ’ਚ ਜਥੇਬੰਦੀਆਂ ਦੇ ਆਗੂਆਂ ਵੱਲੋਂ ਹੱਥਾਂ ਵਿੱਚ ਤਖਤੀਆਂ ਫੜੀ ਸ਼੍ਰੋਮਣੀ ਕਮੇਟੀ ਤੇ ਬਾਦਲ ਪਰਿਵਾਰ ਵਿਰੁੱਧ ਰੋਸ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਬੋਲੇ ਰਾਜਾ ਵੜਿੰਗ, ਟਵੀਟ ਕਰ ਕਹੀ ਇਹ ਗੱਲ

ਮੀਡੀਆ ਨੂੰ ਮੁਖਾਤਿਬ ਹੁੰਦਿਆਂ ਭਾਈ ਸੁਖਜੀਤ ਸਿੰਘ ਖੋਸਾ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਲਾਪਤਾ 328 ਸਰੂਪਾਂ ਦੇ ਮਾਮਲੇ ’ਚ ਇਨਸਾਫ਼ ਦੇਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 2 ਸਾਲ ਬੀਤਣ ਦੇ ਬਾਵਜੂਦ ਵੀ ਇਨਸਾਫ਼ ਨਹੀਂ ਹੋਇਆ, ਜਿਸ ਕਾਰਨ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਿੰਟਿੰਗ ਪ੍ਰੈੱਸ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋ ਜਾਂਦੇ ਹਨ। ਆਖ਼ਿਰ ਉਹ ਸਰੂਪ ਕਿੱਥੇ ਗਏ, ਕੀਹਨੇ, ਕੀਹਨੂੰ ਦਿੱਤੇ, ਉਸ ਪਿੱਛੇ ਸਾਜ਼ਿਸ਼ ਕੀ ਸੀ?

ਖ਼ਬਰ ਇਹ ਵੀ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਤਾਂ ਉਥੇ SGPC ਚੋਣਾਂ ਲਈ ਧਾਮੀ ਹੋਣਗੇ ਮੁੜ ਉਮੀਦਵਾਰ, ਪੜ੍ਹੋ TOP 10

ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਕਿਸੇ ਬੇਅਦਬੀ ਨਾਲੋਂ ਘੱਟ ਨਹੀਂ ਹੈ। 24 ਅਕਤੂਬਰ 2020 ਨੂੰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਸਿੱਖਾਂ ’ਤੇ ਡਾਂਗਾਂ-ਤਲਵਾਰਾਂ ਵਰ੍ਹਾ ਕੇ ਬੇਤਹਾਸ਼ਾ ਜ਼ੁਲਮ ਅਤੇ ਵਹਿਸ਼ੀਆਨਾ ਤਸ਼ੱਦਦ ਕੀਤਾ ਸੀ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦਾ ਇਨਸਾਫ਼ ਲੈਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰਿਪੋਰਟ ’ਚ ਦੋਸ਼ੀ ਪਾਏ 16 ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ’ਤੇ ਪਰਚਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੱਗੇ 41 ਦਿਨਾਂ ਤੋਂ ਸ਼ਾਂਤਮਈ ਮੋਰਚੇ ’ਤੇ ਦਿਨ-ਰਾਤ ਬੈਠੇ ਹੋਏ ਸਨ। ਚਾਹੀਦਾ ਤਾਂ ਇਹ ਸੀ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਇਨ੍ਹਾਂ ਪੰਥਕ ਗੁਰਸਿੱਖਾਂ ਨੂੰ ਬੜੀ ਸਹਿਜਤਾ ਤੇ ਸੁਹਿਰਦਤਾ ਨਾਲ ਪਾਵਨ ਸਰੂਪਾਂ ਬਾਰੇ ਦੱਸਦੀ ਤੇ ਦੋਸ਼ੀਆਂ ’ਤੇ ਪਰਚੇ ਕਰਵਾ ਕੇ ਇਨ੍ਹਾਂ ਨੂੰ ਕਨੂੰਨੀ ਸਜ਼ਾਵਾਂ ਵੀ ਦਿਵਾਉਂਦੀ ਪਰ ਸ਼੍ਰੋਮਣੀ ਕਮੇਟੀ ਨੇ ਉਲਟਾ ਸਿੱਖਾਂ ਦੇ ਸਰੀਰਾਂ ’ਤੇ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਅਧਿਆਪਕਾ ਦੀ ਬਦਲੀ ਰੱਦ ਕਰਵਾਉਣ ਲਈ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਤਾਲਾ

ਵਿਰਾਸਤੀ ਮਾਰਗ 'ਤੇ ਪਹੁੰਚਦਿਆਂ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਲਾਏ ਪੰਥਕ ਮੋਰਚੇ ਵਿੱਚ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਂਦਿਆਂ ਵਿਚਾਰਾਂ ਉਪਰੰਤ ਸ਼੍ਰੋਮਣੀ ਕਮੇਟੀ ਦੇ ਜ਼ੁਲਮ ਦਾ ਸ਼ਿਕਾਰ ਹੋਣ ਵਾਲੇ ਭਾਈ ਸੁਖਜੀਤ ਸਿੰਘ ਖੋਸਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਮਨਜੀਤ ਸਿੰਘ ਝਬਾਲ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਆਦਿ ਨੂੰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News