1 ਜੁਲਾਈ ਨੂੰ ਪੰਥਕ ਟਕਸਾਲੀ ਅਕਾਲੀ ਹੋਣਗੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਇਕੱਤਰ : ਭਾਈ ਮਨਜੀਤ ਸਿੰਘ

06/27/2024 2:11:25 PM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਅਕਾਲੀ ਦਲ ਬਾਦਲ 4 ਵਾਰ ਹਾਰ ਤੋਂ ਬਾਅਦ ਹਾਸ਼ੀਏ ’ਤੇ ਆ ਗਿਆ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਜੀਵਨੀ ਬੂਟੀ ਦਾ ਕੰਮ ਕਰਨ ਲਈ ਹਮਲਾ ਮਾਰਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਕੁਝ ਸਮਾਂ ਪਹਿਲਾਂ ਅਸਤੀਫ਼ਾ ਦੇ ਕੇ ਵੱਖ ਹੋਏ ਐੱਸ. ਜੀ. ਪੀ. ਸੀ. ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸਮੇਂ ਦੋਫਾੜ ਨਹੀਂ ਹੋਇਆ ਸਗੋਂ (ਖਾਲੀ ਦਲ) ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 2017 ਤੋਂ ਬਾਅਦ ਜਦੋਂ ਅਕਾਲੀ ਦਲ ਨੂੰ ਹਾਰ ਮਿਲਣੀ ਸ਼ੁਰੂ ਹੋਈ ਸੀ, ਉਸ ਸਮੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਵਿੱਚ ਆਪਣੇ ਵਰਕਰਾਂ ਤੇ ਨੇਤਾਵਾਂ ਤੋਂ ਇਲਾਵਾ ਆਪਣੇ ਪੀ.ਏ. ਦੀ ਗੱਲ ਤੱਕ ਨਹੀਂ ਸੁਣਦਾ, ਜਿਸ ਕਰ ਕੇ ਅਕਾਲੀ ਦਲ ਢਹਿੰਦੀ ਕਲਾ ਵਿਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਪੰਥਕ ਟਕਸਾਲੀ ਆਗੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੱਥਾ ਟੇਕਣਗੇ ਅਤੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਅੰਮ੍ਰਿਤਸਰ ਵਿਚ ਹੀ ਅਕਾਲੀ ਦਲ ਦਾ ਹੈੱਡ ਆਫਿਸ ਵੀ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ 100 ਸਾਲ ਤੋਂ ਵੀ ਵੱਧ ਪੁਰਾਣੀ ਅਤੇ ਸਿਧਾਂਤਾਂ ’ਤੇ ਤੁਰਨ ਵਾਲੀ ਪਾਰਟੀ ਹੈ, ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਤੋਂ ਖਾਲੀ ਦਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ

ਭਾਈ ਮਨਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਧਾਨਗੀ ਅਤੇ ਹੋਰ ਚਿਮਚਾ ਗਿਰੀ ਕਰਨ ਵਾਲਿਆਂ ਕਾਰਨ ਅਕਾਲੀ ਦਲ ਵੈਂਟੀਲੇਟਰ ’ਤੇ ਚਲਾ ਗਿਆ ਸੀ, ਜਿਸ ਨੂੰ ਸਿਹਤਮੰਦ ਅਤੇ ਸਿੱਖੀ ਸਿਧਾਂਤਾਂ ਦੇ ਨਾਲ-ਨਾਲ ਮੁੜ ਤੋਂ ਜੋਸ਼ ਪੈਦਾ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਅਰਦਾਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ 'ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News