ਬੇਅਦਬੀ ਤੇ ਗੋਲੀਕਾਂਡ ਦਾ ਇਨਸਾਫ ਨਾ ਮਿਲਣ ’ਤੇ ਬਰਗਾੜੀ ਵਿਖੇ ਭਲਕੇ ਹੋਵੇਗੀ ਪੰਥਕ ਇਕੱਤਰਤਾ : ਦਾਦੂਵਾਲ

Monday, May 31, 2021 - 02:50 AM (IST)

ਬੇਅਦਬੀ ਤੇ ਗੋਲੀਕਾਂਡ ਦਾ ਇਨਸਾਫ ਨਾ ਮਿਲਣ ’ਤੇ ਬਰਗਾੜੀ ਵਿਖੇ ਭਲਕੇ ਹੋਵੇਗੀ ਪੰਥਕ ਇਕੱਤਰਤਾ : ਦਾਦੂਵਾਲ

ਤਲਵੰਡੀ ਸਾਬੋ (ਮੁਨੀਸ਼)- ਪਿਛਲੀ ਸਰਕਾਰ ਸਮੇਂ ਵਾਪਰੀ ਬਰਗਾੜੀ ਬੇਅਦਬੀ ਘਟਨਾ ਅਤੇ ਇਨਸਾਫ ਮੰਗ ਰਹੇ ਸਿੱਖਾਂ ’ਤੇ ਵਰਤਾਏ ਗਏ ਗੋਲੀਕਾਂਡ ਦਾ ਅੱਜ ਤਕ ਵੀ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਅਤੇ ਅਗਲਾ ਸੰਘਰਸ਼ ਉਲੀਕਣ ਦੇ ਮੰਤਵ ਤਹਿਤ ਪੰਥਕ ਜਥੇਬੰਦੀਆਂ ਦੀ ਇਕ ਇਕੱਤਰਤਾ ਫਿਰ ਤੋਂ 1 ਜੂਨ ਨੂੰ ਬਰਗਾੜੀ ਵਿਖੇ ਕੀਤੀ ਜਾ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਕੀਤਾ।

ਇਹ ਵੀ ਪੜ੍ਹੋ- ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਢਿੱਲੀ ਕਾਰਜ-ਸ਼ੈਲੀ ’ਤੇ 'ਜਾਗੋ ਪਾਰਟੀ' ਨੇ ਜਤਾਇਆ ਇਤਰਾਜ਼

ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਜਿੱਥੇ ਬਰਗਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਗਲੀਆਂ ਵਿਚ ਖਿਲਾਰ ਕੇ ਬੇਅਦਬੀ ਕੀਤੀ ਗਈ, ਉੱਥੇ ਇਸ ਘਟਨਾ ’ਤੇ ਇਨਸਾਫ ਦੀ ਮੰਗ ਕਰ ਰਹੇ ਸ਼ਾਂਤਮਈ ਸਿੱਖਾਂ ’ਤੇ ਬਹਿਬਲ ਕਲਾਂ ਵਿਖੇ ਪੁਲਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਦਾਦੂਵਾਲ ਨੇ ਕਿਹਾ ਕਿ ਜਿੱਥੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਅੱਖੋਂ-ਪਰੋਖੇ ਕਰ ਸਿੱਖਾਂ ਨੂੰ ਇਨਸਾਫ ਦਵਾਉਣ ਲਈ ਕੋਈ ਕਦਮ ਨਹੀਂ ਚੁੱਕਿਆ, ਉੱਥੇ ਬੇਅਦਬੀ ਅਤੇ ਗੋਲੀਕਾਂਡ ਦਾ ਇਨਸਾਫ ਦਵਾਉਣ ਦੇ ਨਾਂ ’ਤੇ ਸਿੱਖਾਂ ਦੀਆਂ ਵੋਟਾਂ ਨਾਲ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੀ ਪਿਛਲੇ ਸਾਢੇ ਚਾਰ ਸਾਲਾ ਦੇ ਸ਼ਾਸਨਕਾਲ ਵਿਚ ਕੁਝ ਨਹੀਂ ਕੀਤਾ ਅਤੇ ਕੈਪਟਨ ਸਰਕਾਰ ਨੇ ਬਾਦਲਾਂ ਨਾਲ ਮਿਲੀਭੁਗਤ ਹੋਣ ਦਾ ਹੀ ਸਬੂਤ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 127 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

ਉਨ੍ਹਾਂ ਕਿਹਾ ਕਿ ਇਨਸਾਫ ਮਿਲਦਾ ਨਾ ਦੇਖਕੇ ਹੁਣ ਪੰਥਕ ਜਥੇਬੰਦੀਆਂ ਵੱਲੋਂ ਮੁੜ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ 1 ਜੂਨ ਨੂੰ ਪੰਥਕ ਇਕੱਤਰਤਾ ਰੱਖੀ ਗਈ ਹੈ, ਜਿਸ ਵਿਚ ਪਾਰਟੀਬਾਜ਼ੀ,ਵਿਚਾਰਕ ਮਤਭੇਦਾਂ ਤੋਂ ਉੱਪਰ ਉੱਠ ਕੇ ਹਰ ਇਨਸਾਫ ਪਸੰਦ ਸਿੱਖ ਨੂੰ ਪੁੱਜਣਾ ਚਾਹੀਦਾ ਹੈ, ਤਾਂ ਕਿ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ ਅਤੇ ਇਨਸਾਫ ਲੈਣ ਲਈ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾ ਸਕੇ।


author

Bharat Thapa

Content Editor

Related News