ਬੁਰਜ ਅਕਾਲੀ ਫੂਲਾ ਸਿੰਘ ਵਿਖੇ ਬਾਗੀ ਧੜੇ ਵੱਲੋਂ ਕਰਵਾਏ ਜਾਣ ਵਾਲੇ ਇਜਲਾਸ ''ਚ ਪੰਥਕ ਆਗੂ ਹੁਮ-ਹੁਮਾ ਕੇ ਪੁੱਜੇ
Monday, Aug 11, 2025 - 11:58 AM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਕੀਤੇ ਜਾਣ ਵਾਲੇ ਅਜਲਾਸ 'ਚ ਲਗਭਗ ਕਈ ਪੰਥਕ ਆਗੂ ਜਿਨ੍ਹਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਕਿਰਨਦੀਪ ਕੌਰ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਤੋਂ ਇਲਾਵਾ ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਵੀ ਕਈ ਪੰਥ ਪ੍ਰਸਿੱਧ ਸ਼ਖਸ਼ੀਅਤਾਂ ਇਸ ਇਜਲਾਸ ਵਿੱਚ ਹਿੱਸਾ ਲੈਣ ਲਈ ਹੁੰਮ ਹੁਮਾ ਕੇ ਪਹੁੰਚ ਚੁੱਕੀਆਂ ਹਨ।
ਇਹ ਵੀ ਪੜ੍ਹੋ-PUNJAB: ਲੈਂਡਸਲਾਈਡ ਕਾਰਨ ਹਾਈਵੇ ‘ਤੇ ਡਿੱਗਿਆ ਪੱਥਰ, ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
ਇਸ ਦੌਰਾਨ ਜਿੱਥੇ ਇਜਲਾਸ 'ਚ ਪਹੁੰਚੇ ਆਗੂਆਂ ਨੇ ਆਪਣੇ ਆਪਣੇ ਵਿਚਾਰ ਦੱਸੇ ਉੱਥੇ ਹੀ ਬੀਬੀ ਜਗੀਰ ਕੌਰ ਨੇ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਪਹਿਲ ਦਿੰਦੇ ਹੋਏ ਕਿਹਾ ਹੈ ਕਿ ਬਾਕੀ ਸਭ ਫੈਸਲਾ ਇਜਲਾਸ ਹੋਣ ਤੋਂ ਬਾਅਦ 'ਚ ਪਤਾ ਲੱਗ ਜਾਵੇਗਾ, ਫਿਲਹਾਲ ਜੋ ਸੰਗਤ ਦੀ ਆਵਾਜ਼ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਗੇ ਲਿਆਂਦਾ ਜਾਵੇ। ਇਸੇ ਤਰ੍ਹਾਂ ਚੰਦੂ ਮਾਜਰਾ ਤੇ ਹੋਰ ਆਗੂਆਂ ਨੇ ਵੀ ਫਿਲਹਾਲ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪਹਿਲ ਦੇ ਆਧਾਰ 'ਤੇ ਅੱਗੇ ਰੱਖਿਆ ਹੈ ਅਤੇ ਦੂਸਰੇ ਨੰਬਰ 'ਤੇ ਬੀਬੀ ਸਤਵੰਤ ਕੌਰ ਦਾ ਨਾਮ ਵੀ ਪ੍ਰਧਾਨਗੀ ਦੀ ਲਿਸਟ ਵਿੱਚ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8