ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਪੇਪਰ 'ਲੀਕ', ਕੀਤੀ ਗਈ ਸ਼ਿਕਾਇਤ

Monday, Sep 13, 2021 - 05:32 PM (IST)

ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਪੇਪਰ 'ਲੀਕ', ਕੀਤੀ ਗਈ ਸ਼ਿਕਾਇਤ

ਮੋਹਾਲੀ/ਲੁਧਿਆਣਾ (ਨਿਆਮੀਆਂ, ਨਰਿੰਦਰ, ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਨੂੰ ਲੈ ਕੇ ਨਕਲ ਵਿਰੋਧੀ ਅਧਿਆਪਕ ਫਰੰਟ ਦੇ ਮੁਖੀ ਸੁਖਦਰਸ਼ਨ ਸਿੰਘ ਨੇ ਦੋਸ਼ ਲਾਇਆ ਹੈ ਕਿ ਇਸ ਸਬੰਧੀ ਪ੍ਰਸ਼ਨ ਪੱਤਰ ਇਕ ਦਿਨ ਪਹਿਲਾਂ ਹੀ ਲੀਕ ਹੋ ਗਏ ਹਨ ਸੁਖਦਰਸ਼ਨ ਸਿੰਘ ਨੇ ਸਕੱਤਰ ਸਕੂਲ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਇਸ ਸਬੰਧੀ ਸ਼ਿਕਾਇਤ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਇਹ ਪ੍ਰਸ਼ਨ ਪੱਤਰ ਯੂ-ਟਿਊਬ 'ਤੇ ਲੀਕ ਹੋਏ ਹਨ।

ਇਹ ਵੀ ਪੜ੍ਹੋ : ਇਸ ਸ਼ਖਸ ਨੇ 50 ਲੱਖ ਕੀਮਤ 'ਤੇ ਵੀ ਨਹੀਂ ਵੇਚਿਆ ਪੁਰਾਣਾ 'ਸਾਈਕਲ', ਜਾਣੋ ਕੀ ਹੈ ਖ਼ਾਸੀਅਤ (ਤਸਵੀਰਾਂ)

ਸੁਖਦਰਸ਼ਨ ਸਿੰਘ ਅਨੁਸਾਰ ਕੁੱਝ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਤਾਂ ਹੱਲ ਵੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵਿਭਾਗ ਦੇ ਸਿਸਟਮ 'ਤੇ ਪ੍ਰਸ਼ਨ ਚਿੰਨ੍ਹ ਲੱਗ ਗਏ ਹਨ। ਉਨ੍ਹਾਂ ਦੱਸਿਆ ਕਿ 6ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਹੱਲ ਕੀਤੇ ਹੋਏ ਪ੍ਰਸ਼ਨ-ਪੱਤਰ ਬੀਤੇ ਦਿਨ ਹੀ ਯੂ-ਟਿਊਬ 'ਤੇ ਕਿਸੇ ਨੇ ਅਪਲੋਡ ਕਰ ਦਿੱਤੇ ਸਨ। ਉਨ੍ਹਾਂ ਮੰਗ ਕੀਤੀ ਕਿ ਜਿਸ ਸ਼ਰਾਰਤੀ ਵਿਅਕਤੀ ਨੇ ਉਕਤ ਪ੍ਰਸ਼ਨ ਪੱਤਰ ਯੂ-ਟਿਊਬ 'ਤੇ ਲੀਕ ਕੀਤੇ ਹਨ, ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਖ਼ੌਫ਼ਨਾਕ ਵਾਰਦਾਤ, ਕੁੜੀਆਂ ਵਾਲੀ ITI 'ਚ ਤੇਜ਼ਧਾਰ ਹਥਿਆਰਾਂ ਨਾਲ ਪਰਵਾਸੀ ਦਾ ਕਤਲ

ਉਨ੍ਹਾਂ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਇਸ ਸੰਬੰਧੀ ਜਦੋਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਹ ਇਸ ਘਟਨਾ ਤੋਂ ਜਾਣੂੰ ਨਹੀਂ ਹਨ। ਉਨ੍ਹਾਂ ਕਿਹਾ ਕਿ ਐੱਸ. ਸੀ. ਈ. ਆਰ. ਟੀ. ਤੋਂ ਇਸ ਸਬੰਧੀ ਉਹ ਜਾਣਕਾਰੀ ਹਾਸਲ ਕਰਕੇ ਹੀ ਕੁੱਝ ਦੱਸ ਸਕਦੇ ਹਨ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ, ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਖ਼ਤਮ ਕੀਤੀ ਜ਼ਿੰਦਗੀ

ਦੂਜੇ ਪਾਸੇ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾ ਰਹੀ। ਇਹ ਪ੍ਰੀਖਿਆ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ, ਇਸ ਕਰਕੇ ਉਹ ਇਸ ਮਾਮਲੇ ਬਾਰੇ ਕੁੱਝ ਨਹੀਂ ਕਹਿ ਸਕਦੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News