ਇਕ ਛੋਟੀ ਜਿਹੀ ਗਲਤੀ ਨਾਲ ਫੜਿਆ ਗਿਆ ਅੰਮ੍ਰਿਤਪਾਲ ਦਾ ਖਾਸਮ-ਖਾਸ ਪਪਲਪ੍ਰੀਤ
Tuesday, Apr 11, 2023 - 06:35 PM (IST)
ਚੰਡੀਗੜ੍ਹ/ਅੰਮ੍ਰਿਤਸਰ (ਰਮਨਜੀਤ ਸਿੰਘ) : ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਨੈੱਟਵਰਕ ਪਪਲਪ੍ਰੀਤ ਸਿੰਘ ਵਲੋਂ ਹੀ ਸੰਭਾਲਿਆ ਜਾਂਦਾ ਰਿਹਾ ਹੈ। 18 ਮਾਰਚ ਦੀ ਪੁਲਸ ਕਾਰਵਾਈ ਤੋਂ ਬਾਅਦ ਤੋਂ ਲਗਾਤਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਰਹੇ ਪਪਲਪ੍ਰੀਤ ਸਿੰਘ ਨੇ ਹੀ ਸਮਰਥਨ ਜੁਟਾਉਣ ਅਤੇ ਦਬਾਅ ਬਣਾਉਣ ਦੀ ਰਣਨੀਤੀ ਤਹਿਤ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੀ ਸਲਾਹ ਦਿੱਤੀ ਸੀ। ਪੁਲਸ ਸੂਤਰਾਂ ਮੁਤਾਬਕ ਕੁਝ ਮਹੀਨਿਆਂ ਦੌਰਾਨ ਹੀ ਚਰਚਾ ਵਿਚ ਆਏ ਅੰਮ੍ਰਿਤਪਾਲ ਸਿੰਘ ਦੀ ਮੀਡੀਆ ਅਤੇ ਸੋਸ਼ਲ ਮੀਡੀਆ ਮੈਨੇਜਮੈਂਟ ਸ਼ੁਰੂ ਤੋਂ ਹੀ ਪਪਲਪ੍ਰੀਤ ਸਿੰਘ ਵੇਖ ਰਿਹਾ ਸੀ। ਉਹੀ ਸੀ, ਜੋ ਅੰਮ੍ਰਿਤਪਾਲ ਸਿੰਘ ਦੀ ਸੋਸ਼ਲ ਮੀਡੀਆ ’ਤੇ ਪ੍ਰੈਜੇਂਸ ਬਣਾਈ ਰੱਖਣ ਲਈ ਪਲਾਨਿੰਗ ਕਰਦਾ ਸੀ ਅਤੇ ਕਮਾਂਡ ਦਿੰਦਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੀ. ਆਰ. ਟੀ. ਸੀ. ਬੱਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ
ਸੂਤਰਾਂ ਦਾ ਕਹਿਣਾ ਹੈ ਕਿ ਤਕਨੀਕ ਦੀ ਜਾਣਕਾਰੀ ਰੱਖਣ ਵਾਲਾ ਪਪਲਪ੍ਰੀਤ ਸਿੰਘ ਵੀ ਇੱਕ ਛੋਟੀ ਜਿਹੀ ਗਲਤੀ ਕਰ ਗਿਆ, ਜਿਸ ਨਾਲ ਉਹ ਸੌਖ ਨਾਲ ਪੁਲਸ ਦੇ ਹੱਥ ਲੱਗ ਗਿਆ। ਪਤਾ ਚੱਲਿਆ ਹੈ ਕਿ ਪਪਲਪ੍ਰੀਤ ਸਿੰਘ ਵਲੋਂ ਇਸਤੇਮਾਲ ਕੀਤੇ ਗਏ ਇੱਕ ਫੋਨ ਦੇ ਆਈ. ਪੀ. ਦੀ ਟ੍ਰੈਕਿੰਗ ਜ਼ਰੀਏ ਪੁਲਸ ਨੂੰ ਉਸ ਬਾਰੇ ਜਾਣਕਾਰੀ ਹਾਸਲ ਹੋਈ ਅਤੇ ਉਸਨੂੰ ਦਬੋਚ ਲਿਆ ਗਿਆ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਕਈ ਦਿਨਾਂ ਦੀ ਲੁਕਣਮੀਟੀ ਤੋਂ ਬਾਅਦ ਜੋ ਦੋ ਵੀਡੀਓ ਅੰਮ੍ਰਿਤਪਾਲ ਸਿੰਘ ਵਲੋਂ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ ਗਏ ਸਨ, ਉਹ ਆਈਡੀਆ ਵੀ ਪਪਲਪ੍ਰੀਤ ਸਿੰਘ ਨੇ ਹੀ ਦਿੱਤਾ ਸੀ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਪੰਜਾਬ ’ਤੇ ਟੇਕ, ਕਣਕ ਦੀ ਫ਼ਸਲ ਨੂੰ ਲੈ ਕੇ ਲਿਆ ਇਹ ਵੱਡਾ ਫ਼ੈਸਲਾ
ਪੁਲਸ ਦਾ ਕਹਿਣਾ ਹੈ ਕਿ 18 ਮਾਰਚ ਨੂੰ ਹੋਏ ਪੁਲਸ ਐਕਸ਼ਨ ਤੋਂ ਬਾਅਦ ਪਪਲਪ੍ਰੀਤ ਸਿੰਘ ਹੀ ਸੀ, ਜੋ ਅੰਮ੍ਰਿਤਪਾਲ ਸਿੰਘ ਦੇ ਨਾਲ ਲਗਾਤਾਰ ਮੌਜੂਦ ਰਿਹਾ ਅਤੇ ਆਪਣੇ ਸੰਪਰਕਾਂ ਦੇ ਜ਼ਰੀਏ ਪੁਲਸ ਤੋਂ ਬਚੇ ਰਹਿਣ ਵਿਚ ਮਦਦ ਕਰਦਾ ਰਿਹਾ। ਪਟਿਆਲਾ ਅਤੇ ਹਰਿਆਣਾ ਵਿਚ ਮਦਦ ਦੇਣ ਵਾਲੀਆਂ ਦੋਵੇਂ ਔਰਤਾਂ ਵੀ ਪਪਲਪ੍ਰੀਤ ਸਿੰਘ ਦੇ ਹੀ ਸੰਪਰਕ ਵਿਚ ਸਨ। ਪੁਲਸ ਦਾ ਕਹਿਣਾ ਹੈ ਕਿ ਹਰਿਆਣਾ ਤੋਂ ਉਤਰਾਖੰਡ ਅਤੇ ਫਿਰ ਵਾਪਸ ਪੰਜਾਬ ਵਿਚ ਹੀ ਲੁਕਣ ਦੀ ਯੋਜਨਾ ਵਿਚ ਵੀ ਪਪਲਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਸਲਾਹ ਦਿੱਤੀ ਸੀ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਪੇਂਡੂ ਇਲਾਕੇ ਵਿਚ ਇੰਤਜ਼ਾਮ ਕੀਤੇ ਜਾਣ ਵਿਚ ਵੀ ਪਪਲਪ੍ਰੀਤ ਸਿੰਘ ਦੀ ਭੂਮਿਕਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਕੂਲ ਪ੍ਰਬੰਧਕਾਂ ਦੇ ਜਾਰੀ ਕੀਤਾ ਨਵਾਂ ਫ਼ਰਮਾਨ, ਬੱਚਿਆਂ ਦੇ ਮਾਪਿਆਂ ਦੀ ਵਧਾਈ ਚਿੰਤਾ
ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਪਪਲਪ੍ਰੀਤ
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਪਪਲਪ੍ਰੀਤ ਨੂੰ ਸੋਮਵਾਰ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਕੌਮੀ ਸੁਰੱਖਿਆ ਐਕਟ (ਐੱਨ. ਐੱਸ. ਏ.) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਪਾਲ ਦੇ ਹੋਰ ਸਾਥੀਆਂ ਵਾਂਗ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਪਲਪ੍ਰੀਤ ਤੋਂ ਡਿਬਰੂਗੜ੍ਹ ਜੇਲ੍ਹ ਵਿਚ ਹੀ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਪੁਲਸ ਨੂੰ ਡਰ ਹੈ ਕਿ ਜੇਕਰ ਉਸ ਨੂੰ ਪੰਜਾਬ ਜੇਲ੍ਹ ਵਿਚ ਰੱਖਿਆ ਗਿਆ ਤਾਂ ਮਾਹੌਲ ਖ਼ਰਾਬ ਹੋ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਦੇ 8 ਸਾਥੀ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵੀ. ਆਈ. ਪੀ. ਸੈਕਟਰ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, ਗਾਹਕ ਬਣ ਕੇ ਗਈ ਪੁਲਸ ਦੇ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।