ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

01/10/2018 7:07:33 AM

ਤਰਨਤਾਰਨ,  (ਆਹਲੂਵਾਲੀਆ)-  ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਤਰਨਤਾਰਨ ਵੱਲੋਂ ਜ਼ਿਲਾ ਪ੍ਰਧਾਨ ਵਿਰਸਾ ਸਿੰਘ ਪੰਨੂੰ ਤੇ ਆਗੂ ਰਜਵੰਤ ਸਿੰਘ ਬਾਗੜੀਆ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਮਹੀਨੇ ਦੇ ਅੰਦਰ-ਅੰਦਰ ਸੂਬੇ 'ਚ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਸੀ ਪਰ ਸਰਕਾਰ 9 ਮਹੀਨੇ ਬੀਤ ਜਾਣ ਦੇ ਬਾਵਜੂਦ ਲਾਰੇ ਲਾ ਰਹੀ ਹੈ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਟਾਲਮਟੋਲ ਕਰ ਰਹੀ ਹੈ। 
ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਦਿੱਤੀ ਜਾਵੇ, ਡੀ. ਏ. ਦਾ ਬਕਾਇਆ ਦਿੱਤਾ ਜਾਵੇ ਤੇ ਖਜ਼ਾਨਾ ਦਫਤਰਾਂ ਵਿਚ ਲੰਮੇ ਸਮੇਂ ਪੈਂਡਿੰਗ ਪਏ ਬਿੱਲਾਂ ਦਾ ਭੁਗਤਾਨ ਕੀਤਾ ਜਾਵੇ। ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਕਲੈਰੀਕਲ ਵਿਭਾਗ, ਸੁਪਰਡੈਂਟ ਦਲਜੀਤ ਸਿੰਘ, ਗੁਰਵੇਲ ਸਿੰਘ, ਗੁਰਬਖਸ਼ ਸਿੰਘ, ਬਲਦੇਵ ਰਾਜ, ਸਲਵਿੰਦਰ ਸਿੰਘ, ਜੋਗਿੰਦਰ ਕੰਗ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਜਗਰਾਜ ਸਿੰਘ, ਯੁਵਰਾਜ ਸਿੰਘ, ਰੁਪਿੰਦਰ ਕੌਰ, ਸਿਮਰਜੀਤ ਕੌਰ, ਨਵਤੇਜ ਸਿੰਘ, ਦਲੀਪ ਸਿੰਘ ਤੇ ਰਮੇਸ਼ ਕੁਮਾਰ ਆਦਿ ਹਾਜ਼ਰ ਸਨ।


Related News