ਗਣਤੰਤਰ ਦਿਵਸ 2026: ਕਰਤੱਵ ਪੱਥ ''ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋਵੇਗੀ ਪੰਜਾਬ ਦੀ ਝਾਕੀ
Monday, Jan 12, 2026 - 07:47 PM (IST)
ਨੈਸ਼ਨਲ ਡੈਸਕ : ਦਿੱਲੀ ਵਿਖੇ 26 ਜਨਵਰੀ 2026 ਨੂੰ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ 'ਚ ਪੰਜਾਬ ਦੀ ਝਾਕੀ ਇੱਕ ਵਾਰ ਫਿਰ ਆਪਣੀ ਚਮਕ ਬਿਖੇਰੇਗੀ। ਪੁਖ਼ਤਾ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਲਈ ਇਹ ਵੱਡੀ ਪ੍ਰਾਪਤੀ ਹੈ ।
ਜਾਣਕਾਰੀ ਅਨੁਸਾਰ ਇਸ ਵਾਰ ਦੀ ਝਾਕੀ ਬੇਹੱਦ ਖ਼ਾਸ ਅਤੇ ਭਾਵੁਕ ਹੋਵੇਗੀ। ਇਹ ਝਾਕੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗੀ। ਇਸ ਰਾਹੀਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਅਤੇ ਉਨ੍ਹਾਂ ਦੇ ਜੀਵਨ ਫਲਸਫੇ ਨੂੰ ਪੂਰੀ ਦੁਨੀਆ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
ਹਰਿਆਣਾ ਨੂੰ ਲੱਗਾ ਝਟਕਾ, ਹਿਮਾਚਲ ਦੀ ਹੋਈ ਵਾਪਸੀ
ਜਿੱਥੇ ਪੰਜਾਬ ਦੀ ਝਾਕੀ ਕਰਤੱਵ ਪੱਥ 'ਤੇ ਦਿਖਾਈ ਦੇਵੇਗੀ, ਉੱਥੇ ਹੀ ਗੁਆਂਢੀ ਰਾਜ ਹਰਿਆਣਾ ਨੂੰ ਇਸ ਵਾਰ ਨਿਰਾਸ਼ਾ ਹੱਥ ਲੱਗੀ ਹੈ। ਰੱਖਿਆ ਮੰਤਰਾਲੇ ਨੇ ਹਰਿਆਣਾ ਵੱਲੋਂ ਭੇਜੀ ਗਈ 'ਰਾਖੀਗੜ੍ਹੀ' (ਸਿੰਧੂ ਘਾਟੀ ਸਭਿਅਤਾ) ਦੀ ਥੀਮ ਵਾਲੀ ਝਾਕੀ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ, ਹਿਮਾਚਲ ਪ੍ਰਦੇਸ਼ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ 5 ਸਾਲਾਂ ਦੇ ਲੰਬੇ ਅੰਤਰਾਲ ਤੋਂ ਬਾਅਦ ਰਾਜ ਦੀ ਝਾਕੀ ਨੂੰ ਪਰੇਡ ਵਿੱਚ ਸ਼ਾਮਲ ਕੀਤਾ ਗਿਆ ਹੈ।
ਰੋਟੇਸ਼ਨ ਨੀਤੀ ਤਹਿਤ ਹੋਇਆ ਚੋਣ
ਰੱਖਿਆ ਮੰਤਰਾਲੇ ਨੇ ਇਸ ਵਾਰ 17 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਝਾਕੀਆਂ ਨੂੰ ਮਨਜ਼ੂਰੀ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਇਹ ਚੋਣ ਰੋਟੇਸ਼ਨ ਪੀਰੀਅਡ ਤਹਿਤ ਕੀਤੀ ਗਈ ਹੈ ਤਾਂ ਜੋ ਸਾਰੇ ਰਾਜਾਂ ਨੂੰ ਆਪਣੀ ਵਿਰਾਸਤ ਦਿਖਾਉਣ ਦਾ ਮੌਕਾ ਮਿਲ ਸਕੇ। ਹਰਿਆਣਾ ਦੀ ਝਾਕੀ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪਰੇਡ ਦਾ ਹਿੱਸਾ ਬਣ ਰਹੀ ਸੀ, ਜਿਸ ਕਾਰਨ ਇਸ ਵਾਰ ਉਸ ਨੂੰ ਜਗ੍ਹਾ ਨਹੀਂ ਮਿਲੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
