ਅਟਾਰੀ ਬਾਰਡਰ 'ਤੇ ਪਰੇਡ ਦੇਖਣ ਵਾਲਿਆਂ ਲਈ ਅਹਿਮ ਖ਼ਬਰ, BSF ਨੇ ਸ਼ੁਰੂ ਕੀਤੀ ਆਨਲਾਈਨ ਬੁਕਿੰਗ
Tuesday, Jan 03, 2023 - 09:54 AM (IST)
ਅੰਮ੍ਰਿਤਸਰ (ਨੀਰਜ) : ਜੇ. ਸੀ. ਪੀ. ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਹੋਣ ਵਾਲੀ ਰਿਟਰੀਟ ਸੈਰਾਮਨੀ ਪਰੇਡ ਦੇਖਣ ਲਈ ਬਣਾਈ ਗਈ ਟੂਰਿਸਟ ਗੈਲਰੀ 'ਚ ਹੁਣ ਬੀ. ਐੱਸ. ਐੱਫ. ਨੇ ਆਨਲਾਈਨ ਬੁਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਭਾਰਤ-ਪਾਕਿ ਸਰਹੱਦ 'ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ
ਬੀ. ਐੱਸ. ਐੱਫ. ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ 1 ਜਨਵਰੀ 2023 ਤੋਂ ਆਨਲਾਈਨ ਬੁਕਿੰਗ ਸ਼ੁਰੂ ਕੀਤੀ ਜਾਵੇਗੀ। ਹਾਲਾਂਕਿ ਜੋ ਲੋਕ ਪਰੇਡ ਦੇਖਣ ਲਈ ਬਿਨ੍ਹਾਂ ਕਿਸੇ ਬੁਕਿੰਗ ਤੋਂ ਆ ਰਹੇ ਹਨ, ਉਨ੍ਹਾਂ ਨੂੰ ਵੀ ਗੈਲਰੀ ਵਿਚ ਬਿਠਾਇਆ ਜਾ ਰਿਹਾ ਹੈ, ਜਦਕਿ ਵੀ. ਆਈ. ਪੀ. ਸੀਟਾਂ ਲਈ ਪਹਿਲਾਂ ਵਾਲੀ ਪ੍ਰਕਿਰਿਆ ਹੀ ਚੱਲ ਰਹੀ ਹੈ।
\ਇਹ ਵੀ ਪੜ੍ਹੋ : ਅਹਿਮ ਖ਼ਬਰ : ਰਾਜਪਾਲ ਦੇ ਦਖ਼ਲ ਮਗਰੋਂ AIG ਆਸ਼ੀਸ਼ ਕਪੂਰ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ