ਵੋਟਾਂ ਵਾਲੇ ਦਿਨ ਪੰਜਾਬ ’ਚ ਪੈਰਾ ਮਿਲਟਰੀ ਫੋਰਸ ਲਗਾਈ ਜਾਵੇ : ਸੁਖਬੀਰ ਬਾਦਲ

Wednesday, Feb 03, 2021 - 02:40 PM (IST)

ਵੋਟਾਂ ਵਾਲੇ ਦਿਨ ਪੰਜਾਬ ’ਚ ਪੈਰਾ ਮਿਲਟਰੀ ਫੋਰਸ ਲਗਾਈ ਜਾਵੇ : ਸੁਖਬੀਰ ਬਾਦਲ

ਫ਼ਿਰੋਜ਼ਪੁਰ (ਕੁਮਾਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ , ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ’ਚ 14 ਫਰਵਰੀ ਨੂੰ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ’ਚ ਪੈਰਾਮਿਲਟਰੀ  ਫੋਰਸ ਲਗਾਈ ਜਾਵੇ। ਫ਼ਿਰੋਜ਼ਪੁਰ ’ਚ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ  ਉਨ੍ਹਾਂ ਕਿਹਾ ਕਿ ਪੰਜਾਬ ’ਚ  ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹੀ। ਪੰਜਾਬ ਦੀ ਪੁਲਸ ਅਤੇ ਸਿਵਲ ਪ੍ਰਸ਼ਾਸਨ ਕਾਂਗਰਸੀਆਂ ਵੱਲੋਂ ਚਲਾਇਆ ਜਾ ਰਿਹਾ ਹੈl ਉਨ੍ਹਾਂ  ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਨ ਦਿੱਤੇ ਗਏ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮਜਬੂਰ ਹੋ ਕੇ ਉਨ੍ਹਾਂ ਨੂੰ ਖ਼ੁਦ ਜਾਣਾ ਪਿਆ ਹੈ l ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਪਾਰਟੀ ਪ੍ਰਧਾਨ ਅਤੇ  ਮੈਂਬਰ ਪਾਰਲੀਮੈਂਟ ਨੂੰ ਖ਼ੁਦ ਆਉਣਾ ਪਵੇ l ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਅਤੇ ਹਰ ਪਾਸੇ ਚੋਰੀਆਂ , ਲੁੱਟਪਾਟ ਅਤੇ ਕਤਲੇਆਮ ਦੀਆਂ ਘਟਨਾਵਾਂ ਹੋ ਰਹੀਆਂ ਹਨ  ਅਤੇ ਪੰਜਾਬ ਡਰ ਤੇ ਸਹਿਮ ਦੇ  ਮਾਹੌਲ ’ਚ ਹੈ ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਪੀੜਤ ਕਿਸਾਨਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ

ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਮੰਗ ਕੀਤੀ ਕਿ ਪੰਜਾਬ ’ਚ ਨਿਰਪੱਖ ਅਤੇ ਸੁਤੰਤਰ ਚੋਣਾਂ ਕਰਵਾਈਆਂ ਜਾਣ । ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਦਾਖ਼ਲ ਕੀਤੇ ਜਾ ਰਹੇ ਨਾਮਜ਼ਦਗੀ ਪੱਤਰ  ਰੱਦ ਕਰਨ ਲਈ ਘਟੀਆ ਸਾਜ਼ਿਸ਼ਾਂ  ਰਚ ਰਹੀ ਹੈ। ਜੇਕਰ ਇਸ ਤਰ੍ਹਾਂ ਕੀਤਾ ਗਿਆ ਤਾਂ ਉਹ ਕਾਨੂੰਨ ਦਾ ਸਹਾਰਾ ਲੈਣਗੇ ਅਤੇ ਅਦਾਲਤ ’ਚ ਜਾਣਗੇ l ਉਨ੍ਹਾਂ ਕਿਹਾ ਕਿ ਪੰਜਾਬ ’ਚ ਗੁੰਡਾਗਰਦੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਏਗੀ l ਸੁਖਬੀਰ ਸਿੰਘ ਬਾਦਲ  ਨੇ ਕਿਹਾ ਕਿ ਇਨ੍ਹਾਂ ਚੋਣਾਂ  ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਕਾਂਗਰਸ ਆਪਣੀ ਹਾਰ ਮੰਨ ਚੁੱਕੀ ਹੈl  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪਿਛਲੇ ਚਾਰ ਸਾਲਾਂ ਵਿੱਚ  ਘਰੋਂ ਬਾਹਰ ਨਹੀਂ ਨਿਕਲੇ  lਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ , ਬੰਟੀ ਰੋਮਾਣਾ, ਵਰਦੇਵ ਸਿੰਘ ਨੋਨੀ ਮਾਨ, ਰੋਹਿਤ ਕੁਮਾਰ ਮੋਂਟੂ ਵੋਹਰਾ ਅਤੇ ਹੋਰ ਸੀਨੀਅਰ ਅਕਾਲੀ ਨੇਤਾ ਮੌਜੂਦ ਸਨ l

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News