ਪੰਜਾਬ 'ਚ ਵੱਡਾ ਐਕਸ਼ਨ: ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ

Saturday, Mar 18, 2023 - 03:50 PM (IST)

ਪੰਜਾਬ 'ਚ ਵੱਡਾ ਐਕਸ਼ਨ: ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ

ਅੰਮ੍ਰਿਤਸਰ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ ਅਤੇ ਅੰਮ੍ਰਿਤਪਾਲ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। 

ਇਹ ਵੀ ਪੜ੍ਹੋ- ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੇਲਵੇ ਓਵਰਬ੍ਰਿਜ ਦਾ ਉਦਘਾਟਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News